ਸੱਸ ਤੇ ਸਾਲੇ ਨੇ ਪਤਨੀ ਨੂੰ ਮਿਲਣ ਤੋਂ ਰੋਕਿਆ ਤਾਂ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

Tuesday, Jun 30, 2020 - 03:10 PM (IST)

ਸੱਸ ਤੇ ਸਾਲੇ ਨੇ ਪਤਨੀ ਨੂੰ ਮਿਲਣ ਤੋਂ ਰੋਕਿਆ ਤਾਂ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

ਜਲੰਧਰ (ਸੁਨੀਲ ਮਹਾਜਨ): ਜਲੰਧਰ ਦੇ ਰਾਮਾ ਮੰਡੀ ਥਾਣੇ ਦੇ ਅਧੀਨ ਪੈਂਦੇ ਰਣਜੀਤ ਨਗਰ 'ਚ ਅੱਜ ਇਕ 40 ਸਾਲ ਦੇ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਵਿਅਕਤੀ ਰਣਜੀਤ ਨਗਰ ਇਲਾਕੇ 'ਚ ਇਕ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਜਲੰਧਰ ਦੇ ਥਾਣਾ ਰਾਮਾ ਮੰਡੀ ਦੇ ਐੱਸ.ਐੱਚ.ਓ. ਸੁਲੱਖਣ ਸਿੰਘ ਮੁਤਾਬਕ ਅਸ਼ਵਨੀ ਕੁਮਾਰ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ ,ਜਿਸ 'ਚ ਉਸ ਨੇ ਕਿਹਾ ਹੈ ਕਿ ਉਸ ਦੀ ਪਤਨੀ ਜੋ ਪਿਛਲੇ ਢਾਈ ਸਾਲ ਤੋਂ ਉਸ ਤੋਂ ਵੱਖ ਰਹਿਣ ਲੱਗ ਗਈ ਸੀ ਅਤੇ ਉਸ ਨੇ ਉਸ ਨੂੰ ਮਿਲਣਾ ਬੰਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ:  ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 8 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਦੀ ਮੌਤ

ਸੁਸਾਈਡ ਨੋਟ 'ਚ ਲਿਖਿਆ ਹੈ ਕਿ ਉਸ ਨੂੰ ਉਸ ਦੀ ਪਤਨੀ ਦਾ ਭਰਾ ਅਤੇ ਉਸ ਦੀ ਮਾਂ ਉਸ ਨੂੰ ਮਿਲਣ ਨਹੀਂ ਦਿੰਦੇ ਸੀ, ਜਿਸ ਦੇ ਚੱਲਦੇ ਉਸ ਨੇ ਅੱਜ ਆਤਮ ਹੱਤਿਆ ਕਰ ਲਈ। ਪੁਲਸ ਮੁਤਾਬਕ ਅੱਜ ਜਦੋਂ ਅਸ਼ਵਨੀ ਕੁਮਾਰ ਦੇ ਪਰਿਵਾਰ ਨੂੰ ਉਸ ਦੀ ਗੰਭੀਰ ਹਾਲਤ ਬਾਰੇ ਪਤਾ ਲੱਗਾ ਤਾਂ ਉਹ ਘਰ ਆ ਕੇ ਫੌਰਨ ਉਸ ਨੂੰ ਹਸਪਤਾਲ ਲਿਜਾਣ ਲੱਗੇ ਪਰ ਰਸਤੇ 'ਚ ਹੀ ਅਸ਼ਵਨੀ ਕੁਮਾਰ ਦੀ ਮੌਤ ਹੋ ਗਈ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੁਸਾਈਡ ਨੋਟ ਅਤੇ ਅਸ਼ਵਨੀ ਕੁਮਾਰ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਕੀ 2022 'ਚ 'ਨਸ਼ਾ' ਮੁੜ ਬਣੇਗਾ ਸੱਤਾ 'ਤੇ ਕਾਬਜ਼ ਹੋਣ ਦਾ ਮੁੱਖ ਮੁੱਦਾ ਜਾਂ ਫਿਰ.....?


author

Shyna

Content Editor

Related News