ਚਮਕੌਰ ਸਾਹਿਬ ਪਹੁੰਚੇ ਸੁਖਬੀਰ ਬਾਦਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਕੀਤਾ ਯਾਦ
Friday, Dec 22, 2023 - 06:23 PM (IST)
ਰੂਪਨਗਰ (ਵੈੱਬ ਡੈਸਕ)- ਸ੍ਰੀ ਚਮਕੌਰ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਲਾਸਾਨੀ ਸ਼ਹਾਦਤਾਂ ਦੀ ਯਾਦ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸ੍ਰੀ ਚਮਕੌਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਚਾਰ ਸਾਹਿਬਜ਼ਾਦਿਆਂ ਦੇ ਸ਼ਹਿਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲੱਖਾਂ ਦੀ ਗਿਣਤੀ 'ਚ ਸੰਗਤ ਇਕੱਠੀ ਹੁੰਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਅੱਜ ਚਮਕੌਰ ਸਾਹਿਬ ਮੱਥਾ ਟੇਕਣ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਵਾਸਤੇ ਬਹੁਤ ਦੁੱਖ ਵਾਲੇ ਦਿਨ ਹਨ।
ਇਹ ਵੀ ਪੜ੍ਹੋ- ਮਹਾਨਗਰ ’ਚ ਠੰਡ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ, ਵਿਜ਼ੀਬਿਲਟੀ ਜ਼ੀਰੋ, ਸਕੂਲੀ ਬੱਚੇ ਤੇ ਲੋਕ ਪ੍ਰੇਸ਼ਾਨ
ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀ ਕੌਮ ਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਦਿਨਾਂ 'ਚ ਸ਼ਹਾਦਤ ਨੂੰ ਲੈ ਕੇ ਅਰਦਾਸ ਬੇਨਤੀ ਕਰੀਏ ਅਤੇ ਗੁਰੂ ਸਾਹਿਬ ਪੂਰੀ ਕੌਮ ਨੂੰ ਬਲ ਬਖ਼ਸ਼ੇ। ਉਨ੍ਹਾਂ ਕਿਹਾ ਬੇਸ਼ੱਕ ਸਾਡੀ ਕੌਮ ਗਿਣਤੀ 'ਚ ਘੱਟ ਹੈ ਪਰ ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਸਿੱਖ ਕੌਮ ਚੜ੍ਹਦੀ ਕਲਾ 'ਚ ਹੈ। ਇਸ ਮੌਕੇ ਯੂਥ ਅਕਾਲੀ ਦਲ ਵੱਲੋਂ ਸ੍ਰੀ ਚਮਕੌਰ ਸਾਹਿਬ ਜੀ ਦੀ ਧਰਤੀ ‘ਤੇ ਦਸਤਾਰਾਂ ਦਾ ਲੰਗਰ ਲਗਾਇਆ ਗਿਆ ਜਿੱਥੇ ਨੌਜਵਾਨਾਂ ਨੇ ਦਸਮ ਪਿਤਾ ਵੱਲੋਂ ਕੀਤੀ ਬਖਸ਼ਿਸ਼ ਦਸਤਾਰਾਂ ਸਜਾ ਕੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘ, ਸਿੰਘਣੀਆਂ ਨੂੰ ਸਿਜਦਾ ਕੀਤਾ।
ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ
ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਢੁਕਵੇਂ ਕਦਮ ਚੁੱਕਣ ਮੋਦੀ
ਸੁਖਬੀਰ ਸਿੰਘ ਬਾਦਲ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ, ਜੋ 30-30 ਸਾਲਾਂ ਤੋਂ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਵਾਸਤੇ ਢੁਕਵੇਂ ਕਦਮ ਚੁੱਕਣ। ਅਕਾਲੀ ਦਲ ਦੇ ਪ੍ਰਧਾਨ ਇੱਥੇ ਚੱਲ ਰਹੇ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦੀ ਸਾਂਝੀ ਇੱਛਾ ਹੈ ਅਤੇ ਇਹੀ ਮੁੱਦਾ ਐੱਮ. ਪੀ ਹਰਸਿਮਰਤ ਕੌਰ ਬਾਦਲ ਨੇ ਵੀ ਸੰਸਦ ਵਿਚ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦਾ ਹੈ ਕਿਉਂਕਿ ਜੇਲ੍ਹਾਂ ਵਿਚ ਸਜ਼ਾਵਾਂ ਵੀ ਪੂਰੀਆਂ ਹੋਣ ਦੇ ਬਾਵਜੂਦ ਉਹ ਜੇਲ੍ਹਾਂ ਵਿਚ ਬੰਦ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਵਿਸ਼ੇਸ਼ ਹਾਲਾਤ ਦਾ ਖ਼ਿਆਲ ਰੱਖਣਾ ਚਾਹੀਦਾ ਹੈ ਕਿ ਬੰਦੀ ਸਿੰਘਾਂ ਨੇ ਇਹ ਕਦਮ ਕਿਹੜੇ ਹਾਲਾਤ ਵਿਚ ਚੁੱਕੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਅਤੇ ਦੰਗਿਆਂ ਕਾਰਨ ਭਾਵੁਕ ਤੌਰ ’ਤੇ ਉਹ ਭੜਕ ਉਠੇ ਸਨ। ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰੇ ਰਿਹਾਅ ਕੀਤੇ ਜਾ ਸਕਦੇ ਹਨ ਤਾਂ ਬੰਦੀ ਸਿੰਘ ਕਿਉਂ ਨਹੀਂ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8