ਸੁਖਬੀਰ ਬਾਦਲ ਨੇ ਜਥੇ. ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਹਮਾਇਤ ਤੇ ਮਦਦ ਦੇਣ ਦਾ ਦਿੱਤਾ ਭਰੋਸਾ

Saturday, Jan 13, 2024 - 12:50 PM (IST)

ਸੁਖਬੀਰ ਬਾਦਲ ਨੇ ਜਥੇ. ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਹਮਾਇਤ ਤੇ ਮਦਦ ਦੇਣ ਦਾ ਦਿੱਤਾ ਭਰੋਸਾ

ਜਗਰਾਓਂ (ਮਾਲਵਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸਨ ਤੇ ਉਨ੍ਹਾਂ ਨੇ ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਕਾਨੂੰਨੀ ਮਦਦ ਸਮੇਤ ਹਰ ਕਿਸਮ ਦੀ ਪੂਰੀ ਮਦਦ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਜਥੇਦਾਰ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਬਣਾਈ। ਇਨ੍ਹਾਂ ਸਾਰਿਆਂ ਨੇ ਕਾਉਂਕੇ ਪਿੰਡ ਵਿਚ ਪਰਿਵਾਰ ਨਾਲ ਮੁਲਾਕਾਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਕਾਉਂਕੇ ਦੇ ਸਪੁੱਤਰ ਹਰੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੀਬੀ ਗੁਰਦੇਵ ਕੌਰ ਨਾਲ ਕਾਫੀ ਸਮਾਂ ਬਿਤਾਇਆ ਤੇ ਉਨ੍ਹਾਂ ਨੂੰ ਅਗਵਾ ਕਰਨ ਤੇ ਫ਼ਿਰ ਕਤਲ ਕਰਨ ਦੇ ਸਾਰੇ ਮਾਮਲੇ ’ਤੇ ਚਰਚਾ ਕੀਤੀ। ਪਰਿਵਾਰਾਂ ਮੈਂਬਰਾਂ ਨੇ ਦੱਸਿਆ ਕਿ ਬੇਅੰਤ ਸਿੰਘ ਨੇ ਆਪ ਇਸ ਘਟਨਾ ਦਾ ਖੰਡਨ ਕਰਦਿਆਂ ਜਾਂਚ ਨੂੰ ਗਲਤ ਪਾਸੇ ਤੋਰਿਆ ਤੇ ਇਸ ’ਤੇ ਪਰਦਾ ਪਾਇਆ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਬਾਦਲ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣਗੇ। ਬਾਦਲ ਨੇ ਕਿਹਾ ਕਿ ਜਥੇਦਾਰ ਕਾਉਂਕੇ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਵਾਸਤੇ ਕਾਨੂੰਨੀ ਲੜਾਈ ਲੜਨ ਵਾਸਤੇ ਵਕੀਲਾਂ ਦੀ ਟੀਮ ਗਠਿਤ ਕੀਤੀ ਜਾਵੇਗੀ। ਇਸ ਦੌਰਾਨ ਕਾਉਂਕੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸਵਾਗਤ ਕੀਤਾ ਤੇ ਉਨ੍ਹਾਂ ਵਲੋਂ ਮਦਦ ਦਾ ਭਰੋਸਾ ਦਿਵਾਉਣ ਲਈ ਧੰਨਵਾਦ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਇਸ ਫੇਰੀ ਦੌਰਾਨ ਇਕ ਬੰਦ ਕਮਰਾ ਮੀਟਿੰਗ ਹੋਈ, ਜਿਸ ਵਿਚ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਹਾਜ਼ਰ ਰਹੇ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤਨੀ ਦੀ ਮੌਕੇ 'ਤੇ ਮੌਤ

ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਗਰੇਵਾਲ, ਭਗਵੰਤ ਸਿੰਘ ਸਿਆਲਕਾ, ਸਰਪੀਤ ਸਿੰਘ ਤੇ ਸਨੀ ਗਿੱਲ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News