ਸੁਖਬੀਰ ਬਾਦਲ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦਫ਼ਤਰ ਦਾ ਉਦਘਾਟਨ

Saturday, Jan 09, 2021 - 03:31 PM (IST)

ਕਪੂਰਥਲਾ(ਜ.ਬ.)-ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੇ ਅੱਜ ਕਪੂਰਥਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਇਕ ਇਕੱਠ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਅਹੁਦੇਦਾਰ ਅਤੇ ਵਰਕਰ ਜੋ ਭਾਰੀ ਗਿਣਤੀ ਵਿਚ ਸ਼ਾਮਲ ਹੋਏ, ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਜਲਦੀ ਹੀ ਉਹ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਹਲਕਾ ਮੀਟਿੰਗਾਂ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕਰਨਗੇ ਅਤੇ ਇਹ ਪ੍ਰੀਕ੍ਰਿਆ 2 ਮਹੀਨਿਆਂ ਵਿਚ ਸਾਰੇ ਹਲਕਿਆਂ ਨੂੰ ਕਵਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਬਹੁਤ ਮਿਹਨਤ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਗਲੀ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਪਰੋਕਤ ਸਾਰੀਆਂ ਸਕੀਮਾਂ ਜੋ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਖ਼ਤਮ ਕਰ ਦਿੱਤੀਆਂ ਹਨ ਨੂੰ ਮੁੜ ਤੋਂ ਬੜੇ ਯੋਗ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਚ 90 ਪ੍ਰਤੀਸ਼ਤ ਅਨਾਜ ਮੰਡੀਆਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਹੀ ਬਣਾਈਆਂ ਗਈਆਂ ਸਨ ਪਰ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਅਨੁਸਾਰ ਇਨ੍ਹਾਂ ਮੰਡੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਹੋਇਆ ਕਿਸਾਨਾਂ ਦੇ ਖ਼ਿਲਾਫ਼ ਪਾਸ ਕੀਤੇ ਗਏ ਤਿੰਨਾਂ ਬਿੱਲਾਂ ਨੂੰ ਰੱਦ ਕਰਕੇ ਕਿਸਾਨੀ ਨੂੰ ਬਚਾਉਂਣਾ ਚਾਹੀਦਾ ਹੈ ਕਿਉਂਕਿ ਦੇਸ਼ ਦੇ ਅੰਨ ਭੰਡਾਰ ਵਿਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਐਡਵੋਕੇਟ ਪਰਮਜੀਤ ਸਿੰਘ ਹਲਕਾ ਇੰਚਾਰਜ ਜ਼ਿਲ੍ਹਾ ਕਪੂਰਥਲਾ ਨੇ ਆਪਣੇ ਸੰਬੋਧਨ ਵਿਚ ਸੁਖਬੀਰ ਸਿੰਘ ਬਾਦਲ ਨੂੰ ਵਿਸਵਾਸ਼ ਦਿਵਾਇਆ ਕਿ ਕਪੂਰਥਲਾ ਵਿਚ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੋਗ ਉਮੀਦਵਾਰ ਖੜੇ੍ਹ ਕਰਕੇ ਅਤੇ ਵੱਧ ਤੋਂ ਵੱਧ ਸੀਟਾਂ ਜਿਤਾ ਕੇ ਉਨ੍ਹਾਂ ਦੀ ਝੋਲੀ ਪਾਉਣਗੇ।
ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਵੀ ਸੁਖਬੀਰ ਸਿੰਘ ਬਾਦਲ ਦੇ ਨਾਲ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਢਪੱਈ ਜ਼ਿਲ੍ਹਾ ਪ੍ਰਧਾਨ ਦਿਹਾਤੀ, ਜਥੇਦਾਰ ਹਰਜੀਤ ਸਿੰਘ ਵਾਲੀਆ ਜ਼ਿਲਾ ਪ੍ਰਧਾਨ ਸ਼ਹਿਰੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐੱਸ. ਜੀ. ਪੀ. ਸੀ., ਬੀਬੀ ਬਲਜਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ, ਸੀਨੀਅਰ ਕੌਂਸਲਰ ਹਰਬੰਸ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਚੀਮਾ, ਅਜੈ ਬਬਲਾ, ਸੀਨੀਅਰ ਕੌਂਸਲਰ ਛੱਜਾ ਸਿੰਘ, ਕ੍ਰਿਸ਼ਨ ਕੁਮਾਰ ਟੰਡਨ ਮੀਡੀਆ ਇੰਚਾਰਜ, ਯੂਥ ਆਗੂ ਅਵੀ ਰਾਜਪੂਤ, ਜਥੇਦਾਰ ਇੰਦਰਜੀਤ ਸਿੰਘ ਜੁਗਨੂੰ, ਜਥੇਦਾਰ ਜਗਜੀਤ ਸਿੰਘ ਸ਼ੰਮੀ, ਵਰਿਆਮ ਸਿੰਘ ਕਪੂਰ, ਇੰਦਰਜੀਤ ਸਿੰਘ ਮੰਨਣ, ਵਿਕਾਸ ਸਿੱਧੀ, ਐਡਵੋਕੇਟ ਪਰਮਜੀਤ ਸਿੰਘ ਲੱਧਡ਼, ਜਥੇਦਾਰ ਹਰਜੀਤ ਸਿੰਘ ਕਾਕਾ, ਗੁਰਨਾਮ ਸਿੰਘ ਕਾਦੂਪੁਰ ਆਦਿ ਨੇ ਵੀ ਸੰਬੋਧਨ ਕੀਤਾ।


Aarti dhillon

Content Editor

Related News