SGPC ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਭੌਰ ਨੂੰ ਮਿਲੀ ਜ਼ਮਾਨਤ
Thursday, Sep 13, 2018 - 07:44 PM (IST)

ਨਵਾਂਸ਼ਹਿਰ— ਐੱਸ. ਜੀ. ਪੀ. ਸੀ. ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੂੰ ਅੱਜ ਨਵਾਂਸ਼ਹਿਰ ਅਦਾਲਤ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਸੁਖਦੇਵ ਭੌਰ ਦੇ ਮਾਮਲੇ 'ਚ ਅਦਾਲਤ ਨੇ ਜ਼ਮਾਨਤ 'ਤੇ ਸੁਣਵਾਈ ਲਈ ਦੋਵਾਂ ਪੱਖਾਂ ਦੇ ਵਕੀਲਾਂ ਦੀ ਬਹਿਸ ਤੋਂ ਬਾਅਦ ਫੈਸਲਾ ਰਿਜ਼ਰਵ ਰੱਖਿਆ ਹੋਇਆ ਸੀ ਅਤੇ ਅੱਜ ਜੱਜ ਨਵਦੀਪ ਕੌਰ ਗਿੱਲ ਨੇ ਸ਼ਾਮ ਨੂੰ ਇਸ ਮਾਮਲੇ 'ਤੇ ਫੈਸਲਾ ਸੁਣਾਇਆ। ਉਨ੍ਹਾਂ ਨੇ 50 ਹਜ਼ਾਰ ਰੁਪਏ ਦੇ ਬਾਂਡ ਭਰਨ ਦੇ ਹੁਕਮ ਦੇ ਕੇ ਭੌਰ ਦੀ ਜ਼ਮਾਨਤ ਮਨਜ਼ੂਰ ਕੀਤੀ।