ਢੀਂਡਸਾ ਨੇ ਪਿੰਡ ਜਲਾਲਪੁਰ ਦੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

10/30/2020 6:02:34 PM

ਟਾਂਡਾ ਉੜਮੁੜ (ਜਸਵਿੰਦਰ)— ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ 6 ਸਾਲਾ ਪੀੜਤ ਬੱਚੀ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਪਿੰਡ ਜਲਾਲਪੁਰ ਪਹੁੰਚੇ। ਇਸ ਮੌਕੇ ਸ. ਢੀਂਡਸਾ ਨੇ ਜਿੱਥੇ  ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦੁਆਇਆ ਕਿ ਉਹ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਅਹਿਮ ਯੋਗਦਾਨ ਪਾਉਣਗੇ ਅਤੇ ਪਰਿਵਾਰ ਲਈ ਹਰ ਤਰ੍ਹਾਂ ਦੀ ਮਾਲੀ ਮਦਦ ਲਈ ਅੱਗੇ ਰਹਿਣਗੇ।  

ਇਸ ਮੌਕੇ ਉਨ੍ਹਾਂ ਪੰਜਾਬ 'ਚ ਚਲ ਰਹੀ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੇ ਸਮੇਂ ਦੌਰਾਨ ਕਤਲੋਗਾਰਤ ਧੱਕੇਸ਼ਾਹੀਆਂ ਜਿਹੀਆਂ ਘਟਨਾਵਾਂ ਦਾ ਵਾਧਾ ਹੋਇਆ ਹੈ। ਅਜਿਹੀਆਂ ਘਟਨਾਵਾਂ ਨੂੰ ਨੱਥ ਪਾਉਣ 'ਚ ਸਰਕਾਰ ਨਾਕਾਮਯਾਬ ਰਹੀ ਹੈ। ਇਸ ਮੌਕੇ ਸਵਾਰ ਢੀਂਡਸਾ ਨਾਲ ਸ. ਮਨਜੀਤ ਸਿੰਘ ਦਸੂਹਾ ਚਰਨਜੀਤ ਸਿੰਘ ਚੰਨੀ, ਜਥੇਦਾਰ ਦੇਸਰਾਜ ਸਿੰਘ ਧੁੱਗਾ, ਇਕਬਾਲ ਸਿੰਘ ਜੋਹਲ, ਸਤਵਿੰਦਰਪਾਲ ਸਿੰਘ ਢੱਟ, ਜਸਵਿੰਦਰ ਸਿੰਘ, ਲਖਵੀਰ ਸਿੰਘ ਖਾਲਸਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।


shivani attri

Content Editor shivani attri