ਸੁਖਪਾਲ ਖਹਿਰਾ ਬੋਲੇ, ਹਲਕੇ ਦੇ ਲੋਕ ਮੇਰੇ ਪਰਿਵਾਰ ਦਾ ਹਿੱਸਾ, ਜਿੰਨਾਂ ਦਾ ਦੇਣਾ ਉਹ ਨਹੀਂ ਦੇ ਸਕਦੇ

01/29/2022 12:39:47 PM

ਭੁਲੱਥ (ਭੂਪੇਸ਼)- ਹਲਕਾ ਭੁਲੱਥ ਤੋਂ ਕਾਂਗਰਸ ਵੱਲੋਂ ਆਪਣੇ ਐਲਾਨੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹਲਕਾ ਭੁਲੱਥ ਦੇ ਲੋਕਾਂ ਨੇ ਜਿਸ ਤਰਾਂ ਉਨਾਂ ਨਾਲ ਅਥਾਹ ਪਿਆਰ ਵਿਖਾਇਆ ਗਿਆ ਅਤੇ ਉਨਾਂ ਨਾਲ ਔਖੀ ਘੜੀ ਵਿੱਚ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਰਹੇ।

ਖਹਿਰਾ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਫੱਤਵੇ ਅਤੇ ਪਿਆਰ ਦੀ ਕਦਰ ਕਰਦੇ ਹਨ, ਜਿੰਨਾਂ ਦਾ ਦੇਣਾ ਉਹ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਉਨਾਂ ਦੇ ਪਰਿਵਾਰ ਦਾ ਇਕ ਹਿੱਸਾ ਹਨ, ਜਿੰਨਾਂ ਦੇ ਦਿੱਤੇ ਪਿਆਰ ਅਤੇ ਸਤਿਕਾਰ ਨੇ ਵਿਰੋਧੀ ਪਾਰਟੀਆਂ ਨੂੰ ਝੱਲਕ ਦਿਖਾ ਦਿੱਤੀ ਗਈ ।ਖਹਿਰਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਬਦੌਲਤ ਉਹ ਵੱਡੇ ਫਰਕ ਨਾਲ ਜਿੱਤ ਦਰਜ ਕਰਕੇ ਇਤਿਹਾਸ ਸਿਰਜਣਗੇ । ਉਨ੍ਹਾਂ ਹਲਕੇ ਦੇ ਲੋਕਾਂ ਅਤੇ ਕਾਂਗਰਸ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿੰਨਾਂ ਨੇ ਮੇਰੇ 'ਤੇ ਭਰੋਸਾ ਰੱਖਿਆ ।

ਇਹ ਵੀ ਪੜ੍ਹੋ: ਭਗਵੰਤ ਮਾਨ ਨੂੰ ਸੀ. ਐੱਮ. ਫੇਸ ਐਲਾਨਣ ਤੋਂ ਬਾਅਦ ‘ਆਪ’ ਦਾ ਡਿਗਿਆ ਗ੍ਰਾਫ਼: ਸੁਖਜਿੰਦਰ ਰੰਧਾਵਾ

ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ, ਫਿਰ 19 ਜਨਵਰੀ ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।

ਇਹ ਵੀ ਪੜ੍ਹੋ: CM ਚੰਨੀ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ-ਮੈਂ ਕੇਜਰੀਵਾਲ ਦਾ ਆਮ ਆਦਮੀ ਦਾ ਨਕਾਬ ਲਾਹ ਸੁੱਟਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News