ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਸੁਖਰਾਜ ਸਿੰਘ ਨਾਲ ਵਾਪਰਿਆ ਹਾਦਸਾ, ਰਿਵਾਲਵਰ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ

03/03/2024 8:55:57 PM

ਜਲੰਧਰ (ਵੈੱਬਡੈਸਕ)- ਬਹਿਬਲ ਕਲਾਂ ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਜੰਗ ਲੜਨ ਵਾਲੇ ਸੁਖਰਾਜ ਸਿੰਘ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜੋ ਆਪਣੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲ਼ੀ ਚੱਲਣ ਕਾਰਨ ਜ਼ਖ਼ਮੀ ਹੋ ਗਿਆ ਹੈ। 

ਜ਼ਿਕਰਯੋਗ ਹੈ ਕਿ ਸਾਲ 2015 'ਚ ਬਹਿਬਲ ਕਲਾਂ ਵਿਖੇ ਹੋਈ ਬੇਅਦਬੀ ਮਾਮਲੇ 'ਚ 2 ਸਿੱਖ ਸ਼ਹੀਦ ਹੋਏ ਸਨ, ਗੁਰਮੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ। ਉਨ੍ਹਾਂ 'ਚੋਂ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਬੇਅਦਬੀ ਮਾਮਲਿਆਂ 'ਚ ਇਨਸਾਫ਼ ਦੀ ਮੰਗ ਕਰਦੇ ਹੋਏ ਬਹਿਬਲ ਕਲਾਂ ਇਨਸਾਫ਼ ਮੋਰਚਾ ਸ਼ੁਰੂ ਕੀਤਾ ਹੋਇਆ ਹੈ। 

ਇਸ ਦੌਰਾਨ ਉਹ ਜਦੋਂ ਆਪਣੀ ਲਾਈਸੈਂਸੀ ਰਿਵਾਲਵਰ ਨੂੰ ਸਾਫ਼ ਕਰ ਰਿਹਾ ਸੀ ਤਾਂ ਉਸ 'ਚੋਂ ਅਚਾਨਕ ਗੋਲ਼ੀ ਚੱਲ ਗਈ ਜੋ ਸੁਖਰਾਜ ਦੀ ਬਾਂਹ ਨੂੰ ਛੂੰਹਦੀ ਹੋਈ ਗੁਜ਼ਰ ਗਈ। ਇਲਾਜ ਲਈ ਉਸ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

Harpreet SIngh

This news is Content Editor Harpreet SIngh