ਸਹਿਕਾਰੀ ਖੰਡ ਮਿੱਲ ਭੋਗਪੁਰ ਨੂੰ ਚਾਲੂ ਸੀਜਨ ਦੌਰਾਨ ਨਾ ਚਲਾ ਸਕਣਾ ਸਰਕਾਰ ਦੀ ਨਕਾਮੀ: ਸੁਖਵਿੰਦਰ ਕੋਟਲੀ

Thursday, Nov 03, 2022 - 01:47 PM (IST)

ਸਹਿਕਾਰੀ ਖੰਡ ਮਿੱਲ ਭੋਗਪੁਰ ਨੂੰ ਚਾਲੂ ਸੀਜਨ ਦੌਰਾਨ ਨਾ ਚਲਾ ਸਕਣਾ ਸਰਕਾਰ ਦੀ ਨਕਾਮੀ: ਸੁਖਵਿੰਦਰ ਕੋਟਲੀ

ਭੋਗਪੁਰ ( ਰਾਣਾ ਭੋਗਪੁਰੀਆ)- ਸਹਿਕਾਰੀ ਖੰਡ ਮਿੱਲ ਭੋਗਪੁਰ ਨੂੰ ਚਾਲੂ ਸੀਜ਼ਨ ਦੌਰਾਨ ਨਾ ਚਲਾ ਸਕਣ  ਮੌਜੂਦਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੋਵੇਗੀ। ਪਿਛਲੇ ਸਮੇਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਇਸ ਖੰਡ ਮਿੱਲ ਦਾ ਨਵੀਨੀਕਰਨ ਕਰਕੇ ਵੱਡਾ ਤੋਹਫ਼ਾ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੂੰ ਫਿਰ ਤੋਂ ਪ੍ਰਾਈਵੇਟ ਖੰਡ ਮਿੱਲਾਂ ਦੀ ਮਿਲੀਭੁਗਤ ਨਾਲ ਅਸਫ਼ਲ ਕਰਨ ਵਿਚ ਲੱਗੀ ਹੋਈ ਹੈ। ਇਹ ਵਿਚਾਰ ਹਲਕਾ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। 

ਇੰਗਲੈਂਡ ਦੌਰੇ 'ਤੇ ਗਏ ਹੋਏ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਫੋਨ ਉਤੇ ਗੱਲਬਾਤ ਕਰਦਿਆਂ ਕਿਹਾ ਕਿ ਨਿੱਜੀ ਰੁਝੇਵਿਆਂ ਕਾਰਨ ਕੁਝ ਦਿਨਾਂ ਲਈ ਇੰਗਲੈਂਡ ਆਏ ਹੋਏ ਹਨ ਅਤੇ ਉਹ ਜਲਦੀ ਪੰਜਾਬ ਪਰਤ ਕੇ ਸਹਿਕਾਰੀ ਖੰਡ ਮਿੱਲ ਭੋਗਪੁਰ ਨੂੰ ਚਲਾਉਣ ਲਈ ਲੋੜੀਂਦੇ ਯਤਨ ਕਰਨਗੇ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਪਾਸੋਂ ਮਿਲਣ ਲਈ ਸਮੇਂ ਦੀ ਮੰਗ ਕੀਤੀ ਹੈ। ਜੇਕਰ ਪੰਜਾਬ ਸਰਕਾਰ ਇਸ ਖੰਡ ਮਿੱਲ ਨੂੰ ਚਲਾਉਣ ਲਈ ਗੰਭੀਰ ਨਾ ਹੋਈ ਤਾਂ ਉਹ ਕਿਸਾਨਾਂ ਅਤੇ ਹਲਕੇ ਦੇ ਲੋਕਾਂ ਦੇ ਹਿੱਤਾਂ ਲਈ ਵੱਡੇ ਪੱਧਰ ਤੇ ਸੰਘਰਸ਼ ਵਿੱਢਣਗੇ।

ਇਹ ਵੀ ਪੜ੍ਹੋ : ਜਲੰਧਰ 'ਚ 5 ਨਵੰਬਰ ਨੂੰ ਪ੍ਰਾਈਵੇਟ ਤੇ ਸਰਕਾਰੀ ਸਕੂਲ-ਕਾਲਜਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਖੰਡ ਮਿੱਲ ਦੀ ਖ਼ਰਾਬ ਹੋਈ ਬਿਜਲੀ ਟਰਬਾਈਨ ਨੂੰ ਮੁਰੰਮਤ ਕਰਵਾ ਕੇ ਚਾਲੂ ਕਰਵਾਉਣਾ ਚਾਹੀਦਾ ਸੀ ਤਾਂ ਜੋ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫਸਲ ਨੂੰ ਸੰਭਾਲਣ ਵਿਚ ਕੋਈ ਦਿੱਕਤ ਨਾ ਆਉਂਦੀ। ਹੁਣ ਜੇਕਰ ਭੋਗਪੁਰ ਖੰਡ ਮਿੱਲ ਨਹੀਂ ਚਲਦੀ ਹੈ ਤਾਂ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਨੂੰ ਫਸਲ ਦੂਰ ਦੁਰੇਡੇ ਮਿੱਲਾ ਵਲ ਲੈ ਕੇ ਜਾਣ ਲਈ ਮਜਬੂਰ ਹੋਣਾ ਪਵੇਗ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਜੇਕਰ ਅਤੇ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫਸਲ ਦੂਰ-ਦੁਰੇਡੇ ਦੀਆਂ ਖੰਡ ਮਿੱਲਾਂ ਵਿਚ ਲਿਜਾਣੀ ਪਵੇਗੀ ਤਾਂ ਸਰਕਾਰ ਵੱਲੋਂ ਜਿੰਮੀਦਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਰੂਪਨਗਰ 'ਚ ਅਕਾਲੀ-ਕਾਂਗਰਸੀਆਂ ਦੇ ਝਗੜੇ ਦਾ ਭਿਆਨਕ ਰੂਪ, ਕੌਂਸਲਰ ਦੇ ਦਿਓਰ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News