ਸੁਲਤਾਨਪੁਰ ਲੋਧੀ : ਦੀਪਕ ਧੀਰ ਰਾਜੂ ਨੇ ਸੰਭਾਲਿਆ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ

04/29/2021 1:55:02 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਨਵੇਂ ਚੁਣੇ ਗਏ ਪ੍ਰਧਾਨ ਦੀਪਕ ਧੀਰ ਰਾਜੂ ਨੇ ਅੱਜ ਕਾਨੂੰਨੀ ਤੌਰ ’ਤੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਅੱਜ ਨਗਰ ਕੌਂਸਲ ਦਫਤਰ ਵਿਖੇ ਰਾਜੂ ਧੀਰ ਦੀ ਤਾਜਪੋਸ਼ੀ ਨੂੰ ਲੈ ਕੇ ਆਯੋਜਿਤ ਸਾਦੇ ਸਮਾਗਮ ਵਿੱਚ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੀਨੀਅਰ ਆਗੂ ਸ਼੍ਰੀਮਤੀ ਜਸਪਾਲ ਕੌਰ ਚੀਮਾ, ਰਾਜੂ ਧੀਰ ਦੀ ਪਤਨੀ ਮੋਨਿਕਾ ਧੀਰ ਐੱਸ. ਡੀ. ਐੱਮ., ਡਾਕਟਰ ਚਾਰੂਮਿਤਾ, ਡੀ. ਐੱਸ. ਪੀ. ਸਰਵਨ ਸਿੰਘ ਬੱਲ, ਐੱਸ. ਐੱਚ. ਓ. ਹਰਜੀਤ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਤੇਜਵੰਤ ਸਿੰਘ, ਸਾਬਕਾ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਐੱਮ. ਸੀ. ਸੰਤਪ੍ਰੀਤ ਸਿੰਘ, ਨਵਨੀਤ ਸਿੰਘ ਚੀਮਾ ਐੱਮ. ਸੀ. ਆਦਿ ਹਾਜ਼ਰ ਸਨ।

ਇਸ ਸਮੇਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰਧਾਨ ਰਾਜੂ ਧੀਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਨਗਰ ਕੌਂਸਲ ਪ੍ਰਧਾਨ ਰਾਜੂ ਧੀਰ ਨੇ ਭਰੋਸਾ ਦਿਵਾਇਆ ਕਿ ਉਹ ਵਿਧਾਇਕ ਚੀਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਉਹ ਕੋਰੋਨਾ ਮਹਾਮਾਰੀ ਦੇ ਇਸ ਸੰਕਟ ਭਰੇ ਦੌਰ ’ਚੋਂ ਬਾਹਰ ਨਿਕਲਣ ਵਾਸਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਲਗਾਤਾਰ ਪਾਲਣਾ ਕਰਦੇ ਰਹਿਣ।


Manoj

Content Editor

Related News