ਸੁਲਤਾਨਪੁਰ ਲੋਧੀ ਵਿਖੇ 18750 ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀ ਗ੍ਰਿਫ਼ਤਾਰ
Thursday, Feb 09, 2023 - 11:59 AM (IST)

ਸੁਲਤਾਨਪੁਰ ਲੋਧੀ (ਧੀਰ, ਸੋਢੀ, ਜੋਸ਼ੀ)-ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕਬੀਰ ਪੁਰ ਦੀ ਪੁਲਸ ਵੱਲੋਂ ਨਸ਼ਿਆਂ ਅਤੇ ਭੈੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ 2 ਵਿਅਕਤੀਆਂ ਨੂੰ 18750 ਮਿਲੀ ਲਿਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਕਬੀਰਪੁਰ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਅਤੇ ਭੈੜੇ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਏ. ਐੱਸ. ਆਈ. ਜਰਨੈਲ ਸਿੰਘ ਅਤੇ ਏ. ਐੱਸ. ਆਈ. ਲਖਵਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਅਤੇ ਐਕਸਾਈਜ਼ ਇੰਸਪੈਕਟਰ ਦੇ ਨਾਲ ਮੰਡ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਗਈ।
ਇਹ ਵੀ ਪੜ੍ਹੋ :ਆਸਟ੍ਰੇਲੀਆ ਤੋਂ ਲਾਸ਼ ਬਣ ਪਰਤਿਆ ਦੋ ਭੈਣਾਂ ਦਾ ਇਕਲੌਤਾ ਭਰਾ, ਧਾਹਾਂ ਮਾਰ ਰੋਂਦੇ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
ਪਿੰਡ ਚੰਨਣਵਿੰਡੀ ਨੇੜੇ ਕੀਤੀ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਪਲਾਸਟਿਕ ਦੀ ਕੈਨੀ ਸਮੇਤ ਕਾਬੂ ਕਰ ਲਿਆ ਗਿਆ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 9750 ਮਿਲੀ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਭਜਨ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਚੰਨਣਵਿੰਡੀ ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਇਸੇ ਤਰ੍ਹਾਂ ਮੁਖਬਰ ਖ਼ਾਸ ਦੀ ਇਤਲਾਹ 'ਤੇ ਸਤਨਾਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਚੰਨਣਵਿੰਡੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 9000 ਮਿਲੀ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਵੱਲੋਂ ਆਬਕਾਰੀ ਐਕਟ ਤਹਿਤ ਉਨ੍ਹਾਂ ਦੋਵਾਂ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਤਾਂ ਜੋ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਦੇਹ ਵਪਾਰ ਦੇ ਅੱਡਿਆਂ ਦਾ ਗੜ੍ਹ ਬਣ ਚੁੱਕਿਐ ਜਲੰਧਰ ਦਾ ਵੈਸਟ ਹਲਕਾ, ਇਨ੍ਹਾਂ ਮੁਹੱਲਿਆਂ ’ਚ ਚੱਲ ਰਿਹੈ ਗਲਤ ਕੰਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।