ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੇ ਮੁਆਵਜ਼ੇ ਲਈ 10 ਕਰੋੜ ਜਾਰੀ : ਵਿਧਾਇਕ ਚੀਮਾ

09/03/2020 6:47:09 PM

ਸੁਲਤਾਨਪੁਰ ਲੋਧੀ,(ਸੁਰਿੰਦਰ ਸੋਢੀ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੀ ਮਾਰ ਕਾਰਣ ਜਾਨੀ ਤੇ ਮਾਲੀ ਨੁਕਸਾਨ ਦੇ ਇਵਜ਼ 'ਚ ਮੁਆਵਜ਼ੇ ਲਈ ਆਪਣਾ ਸਾਰਾ ਹਿੱਸਾ ਜਾਰੀ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਸੁਲਤਾਨਪੁਰ ਲੋਧੀ ਹਲਕੇ ਅਤੇ ਵਿਸ਼ੇਸ਼ ਕਰਕੇ ਮੰਡ ਖੇਤਰ ਦੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ, ਜਦਕਿ ਹੁਣ ਫਿਰ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਸਮੇਂ ਹੜ੍ਹ ਮਾਰੇ ਖੇਤਰਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਨਿਰਧਾਰਿਤ ਨਿਯਮਾਂ ਤਹਿਤ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਣਾ ਸੀ । ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ 'ਚੋਂ 6600 ਰੁਪਏ ਪ੍ਰਤੀ ਏਕੜ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਸਨ ਜੋ ਕਿ ਜਾਰੀ ਕਰ ਦਿੱਤੇ ਗਏ ਹਨ। ਜਦਕਿ ਬਾਕੀ 5400 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਸਨ, ਜੋ ਕਿ 1 ਸਾਲ ਤੋਂ ਵੱਧ ਸਮਾਂ ਹੋਣ 'ਤੇ ਵੀ ਨਹੀਂ ਦਿੱਤੇ ਗਏ ।


Deepak Kumar

Content Editor

Related News