ਸੁਲਤਾਨਪੁਰ ਲੋਧੀ ''ਚ ਮਲਟੀਸਪੈਸ਼ਲਿਟੀ ਹਸਪਤਾਲ ਬਣਨ ਦਾ ਕੰਮ ਸ਼ੁਰੂ

09/16/2019 1:43:36 PM

ਕਪੂਰਥਲਾ (ਓਬਰਾਏ)— ਸੁਲਤਾਨਪੁਰ ਲੋਧੀ 'ਚ ਮਲਟੀਸਪੈਸ਼ਲਿਟੀ ਹਸਪਤਾਲ ਬਣਨ ਦਾ ਕੰਮ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਕੰਮ 15 ਅਕਤੂਬਰ ਤੋਂ ਪਹਿਲਾਂ ਸਾਰੇ ਕੰਮ ਪੂਰੇ ਹੋ ਜਾਣਗੇ। ਇਸ ਮੌਕੇ ਚੱਲ ਰਹੇ ਨਿਰਮਾਣ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ 550ਸਾਲਾ ਸ਼ਤਾਬਦੀ ਸਮਾਗਮ ਮੌਕੇ 'ਤੇ ਸਭ ਤੋਂ ਵੱਧ ਲੋੜਵੰਦ ਟਰੋਮਾ ਵਾਰਡ 'ਚ 9 ਬੈੱਡਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੇ ਇਲਾਵਾ ਆਈ. ਸੀ. ਯੂ., ਬਲੱਡ ਬੈਂਕ, ਨਵੀਂ ਲੈਬ, ਆਪਰੇਸ਼ਨ ਥੀਏਟਰ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਟਰੋਮਾ ਸੈਂਟਰ 'ਚ ਕਰੀਬ ਢਾਈ ਕਰੋੜ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ 'ਚ ਇਕ ਵੀ ਸਰਕਾਰੀ ਮਲਟੀਸਪੈਸ਼ਲਿਟੀ ਹਸਪਤਾਲ ਨਹੀਂ ਸੀ। ਐਮਰਜੈਂਸੀ 'ਚ ਕੁਝ ਮਰੀਜ਼ ਦਮ ਤੋੜ ਜਾਂਦੇ ਸਨ। ਹੁਣ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਤਾਬਦੀ ਸਮਾਗਮਾਂ ਦੇ ਮੌਕੇ 'ਤੇ ਸੁਲਤਾਨਪੁਰ ਲੋਧੀ ਵਾਸੀਆਂ ਦੀ ਇਸ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ।


shivani attri

Content Editor

Related News