ਵਿਧਾਇਕ ਚੀਮਾ ਤੇ ਡੀ. ਸੀ. ਕਪੂਰਥਲਾ ਵੱਲੋਂ ਧੁੱਸੀ ਬੰਨ੍ਹ ਦਾ ਨਿਰੀਖਣ

06/17/2020 5:29:32 PM

ਸੁਲਤਾਨਪੁਰ ਲੋਧੀ (ਸੋਢੀ)— ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅਧਿਕਾਰੀਆਂ ਸਮੇਤ ਦਰਿਆ ਬਿਆਸ ਅਤੇ ਬਣੇ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਹਲਕੇ ਦੇ ਪਿੰਡਾਂ ਨੂੰ ਹੜ੍ਹ ਤੋਂ ਬਚਾਉਣ ਲਈ ਬੰਨ੍ਹਾਂ ਨੂੰ ਹੋਰ ਮਜਬੂਤ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਸਮੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ, ਆਹਲੀ ਕਲਾਂ, ਲੱਖ ਵਰ੍ਹਿਆਂ , ਬਾਊਪੁਰ, ਸਰੂਪਵਾਲ, ਪਸਣਾ, ਟਿੱਬੀ, ਮੰਡ ਇੰਦਰਪੁਰ ਅਤੇ ਹੋਰ ਉਨ੍ਹਾਂ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਜਿੱਥੇ ਹਰ ਸਾਲ ਪਾਣੀ ਦੀ ਮਾਰ ਪੈਂਦੀ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਹੜ੍ਹ ਆਉਣ ਦੇ ਨਾਲ ਇਸ ਇਲਾਕੇ ਦੇ ਬਹੁਤ ਹੀ ਵੱਡੇ ਰਕਬੇ ਦਾ ਨੁਕਸਾਨ ਹੋਇਆ।

PunjabKesari

ਇਸ ਸਮੇਂ ਬੰਨ੍ਹਾਂ ਦੀ ਮਜ਼ਬੂਤੀ ਲਈ ਨਿਰਦੇਸ਼ ਦਿੱਤੇ ਗਏ ਅਤੇ ਚੱਲ ਰਹੇ ਮਜ਼ਬੂਤੀ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਵਿਧਾਇਕ ਚੀਮਾ ਨੇ ਕਿਹਾ ਕਿ ਮੈਂ ਆਪਣੇ ਹਲਕੇ 'ਚ ਦਰਿਆ ਕੰਢੇ ਬੈਠੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ ਅਤੇ ਪਿਛਲੇ ਹੜ੍ਹਾਂ ਦੇ ਸੀਜ਼ਨ ਦੌਰਾਨ ਖੁਦ ਲੋਕਾਂ ਦੀ ਜਾਨ 'ਤੇ ਬਣੀ ਮੁਸ਼ਕਿਲ ਨੂੰ ਦੇਖਿਆ ਹੈ। ਇਸ ਸਮੇਂ ਮੰਡ ਨਿਵਾਸੀਆਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਪਾਸੋਂ ਇਸ ਸਬੰਧੀ ਹੋਰ ਫੰਡ ਜਾਰੀ ਕਰਵਾਉਣਗੇ।


shivani attri

Content Editor

Related News