ਸੁਲਤਾਨਪੁਰ ਲੋਧੀ ਦੇ ਆਪ ਆਗੂਆਂ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ ਪੁਤਲਾ

06/29/2020 6:03:07 PM

ਸੁਲਤਾਨਪੁਰ ਲੋਧੀ (ਸੋਢੀ ) - ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ 'ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ ਸੁਲਤਾਨਪੁਰ ਲੋਧੀ ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਤਲਵੰਡੀ ਪੁਲ, ਸੁਲਤਾਨਪੁਰ ਲੋਧੀ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ ਗਿਆ । ਇਸ ਸਮੇ ਆਮ ਆਦਮੀ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੇ ਕੋਰ ਕਮੇਟੀ ਦੇ 7 ਮੈਂਬਰਾਂ ਐਡਵੋਕੇਟ ਸਤਨਾਮ ਸਿੰਘ ਮੋਮੀ , ਪ੍ਰਦੀਪਪਾਲ ਸਿੰਘ ਥਿੰਦ, ਅੰਗਰੇਜ ਸਿੰਘ ਮਹਿਮਦਵਾਲ, ਮੁਹੰਮਦ ਰਫੀ,ਅਵਤਾਰ ਸਿੰਘ , ਸੁੱਖਾ ਮਿਆਣੀ , ਤਿਲਕ ਰਾਜ ਅਤੇ ਜਸਪਾਲ ਸਿੰਘ ਬੂਸੋਵਾਲ ਆਦਿ ਨੇ ਸ਼ਿਰਕਤ ਕੀਤੀ । ਆਪ ਆਗੂਆਂ ਦੋਸ਼ ਲਾਇਆ ਕਿ ਸੁਖਬੀਰ ਸਿੰਘ  ਬਾਦਲ ਨੇ ਆਪਣੀ ਪਤਨੀ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ। ਉਨ੍ਹਾਂ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ ‘ਆਪ’ ਵੱਲੋਂ ਉਨ੍ਹਾਂ ਦੋਵਾਂ ਦਾ ਪੁਤਲਾ ਫੂਕਿਆ ਗਿਆ। ਐਡਵੋਕੇਟ ਸਤਨਾਮ ਸਿੰਘ ਮੋਮੀ ਨੇ ਕਿਹਾ ਕਿ ਇਨਾਂ ਮੋਦੀ ਸਰਕਾਰ ਦੇ ਘਾਤਕ ਆਰਡੀਨੈਂਸਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ ‘ਚ ‘ਐਂਟਰੀ‘ ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ ‘ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ।


Harinder Kaur

Content Editor

Related News