ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ ਸੌਂਪਿਆ ਮੰਗ ਪੱਤਰ

09/12/2019 12:06:19 PM

ਕਪੂਰਥਲਾ (ਓਬਰਾਏ)— ਪੰਜਾਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸੁਲਤਾਨਪੁਰ ਲੋਧੀ ਨੂੰ ਵ੍ਹਾਈਟ ਸਿਟੀ ਬਣਾਇਆ ਜਾ ਰਿਹਾ ਹੈ। ਉਥੇ ਹੀ ਸਿੱਖ ਸੰਗਤਾਂ ਇਹ ਮੰਗ ਰਹੀਆਂ ਹਨ ਕਿ ਸ਼ਹਿਰ ਦੇ ਸਵਾਗਤੀ ਗੇਟ ਅੰਦਰ ਬਣੇ ਠੇਕੇ ਚੁੱਕ ਦਿੱਤੇ ਜਾਣ ਜਾਂ ਫਿਰ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇ।

PunjabKesari

ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਐੱਸ. ਡੀ. ਐੱਮ. ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਸਿੱਖ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 12 ਸਤੰਬਰ ਤੱਕ ਉਥੋਂ ਠੇਕੇ ਨਹੀਂ ਚੁੱਕੇ ਗਏ ਤਾਂ 13 ਨੂੰ ਉਹ ਖੁਦ ਕਾਰਵਾਈ ਕਰਨਗੇ। ਇਸ ਸਬੰਧੀ ਸੁਲਤਾਨਪੁਰ ਲੋਧੀ ਦੀ ਐੱਸ. ਡੀ. ਐੱਮ. ਨਵਨੀਤ ਕੌਰ ਬਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਆਬਕਾਰੀ ਵਿਭਾਗ ਨੂੰ ਹੁਕਮ ਦਿੱਤਾ ਗਿਆ ਹੈ ਕਿ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। 


Related News