550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁੱਖ ਲਗਾਉਣ ਦੀ ਕੀਤੀ ਗਈ ਸ਼ੁਰੂਆਤ

10/09/2019 6:03:50 PM

ਸੁਲਤਾਨਪੁਰ ਲੋਧੀ—ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਲਈ ਪੰਜਾਬ ਸਰਕਾਰ ਸਮੇਤ ਐੱਸ.ਜੀ.ਪੀ.ਸੀ. ਵੱਲੋਂ ਤਿਆਰੀਆਂ ਪੂਰਾ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਮਹੀਨੇ ਪਹਿਲਾਂ 550 ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸੇ ਤਹਿਤ ਅੱਜ ਬਲਿਹਾਰੀ ਕੁਰਤਿ ਵਸਿਆ।। ਤੇਰਾ ਅੰਤੁ ਨਾ ਜਾਇ ਲਿਖਿਆ।। ਸੇਵਾ ਸੰਕਲਪ ਸੁਸਾਇਟੀ ਦੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਨੇ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਚੇਅਰਮੈਨ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬਾਰ ਐਸੋਸੀਏਸ਼ਨ ਸਮੇਤ ਸੁਲਤਾਨਪੁਰ ਲੋਧੀ ਵਿਖੇ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਯੂ. ਕੇ. 'ਚ ਸਥਿਤ ਵਰਲਡ ਕੈਂਸਰ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਕੁਲਵੰਤ ਸਿੰਘ ਧਾਲੀਵਾਲ ਵੀ ਸੁਲਤਾਨਪੁਰ ਲੋਧੀ ਵਿਖੇ ਰੁੱਖ ਲਗਾਉਣ 'ਚ ਮੁਹਿੰਮ 'ਚ ਸ਼ਾਮਲ ਹੋਏ।  

PunjabKesari

ਸੇਵਾ ਸੰਕਲਪ ਸੁਸਾਇਟੀ ਦੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਨੇ ਕਿਹਾ ਕਿ ਇਹ ਉਪਰਾਲਾ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਿੱਖ ਧਰਮ ਦੇ ਸੰਦੇਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਆਧਾਰ 'ਤੇ ਵਿਲੱਖਣ ਢੰਗ ਨਾਲ ਫੈਲਾਉਣ ਲਈ ਲੋਕਾਂ 'ਚ ਜਾਗਰੂਕ ਪੈਦਾ ਕਰਨ ਲਈ ਕੀਤਾ ਗਿਆ ਹੈ।

PunjabKesari

ਉਨ੍ਹਾਂ ਕਿਹਾ ਕਿ ਸੇਵਾ ਸੰਕਲਪ ਸੁਸਾਇਟੀ ਦਾ ਮੰਤਵ 'ਸੇਵਾ ਦਾ ਸੰਕਲਪ' ਹੈ ਅਤੇ ਇਸੇ ਸੇਵਾ ਦੇ ਜ਼ਰੀਏ ਹੀ ਉਹ ਹਰ ਉਮਰ, ਧਰਮ ਅਤੇ ਜਾਤੀ ਦੇ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਬਰਾੜ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਸੰਕਲਪ ਸੁਸਾਇਟੀ ਵੱਲੋਂ ਵੱਖ-ਵੱਖ ਸਥਾਨਾਂ 'ਤੇ ਕੀਤੇ ਗਏ ਸਮਾਗਮਾਂ ਲਈ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਅਤੇ ਸੇਵਾ ਸੰਕਲਪ ਮੈਂਬਰਾਂ ਦੀ ਸ਼ਲਾਘਾ ਵੀ ਕੀਤੀ।

PunjabKesari


shivani attri

Content Editor

Related News