ਮਿਸ਼ਨ ਫਤਿਹ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਪੁਲਸ ਵਲੋਂ ਕੋਰੋਨਾ ਤੋਂ ਬਚਾਓ ਲਈ ਲੋਕਾਂ ਨੂੰ ਕੀਤਾ ਗਿਆ ਜਾਗਰੂਕ

06/23/2020 4:24:45 PM

ਸੁਲਤਾਨਪੁਰ ਲੋਧੀ (ਸੋਢੀ) - ਪੰਜਾਬ ਨੂੰ ਕੋਵਿਡ-19 ਲਾਗ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਸ ਵਲੋਂ ਡੀ.ਐਸ.ਪੀ. ਸਰਵਨ ਸਿੰਘ ਬੱਲ ਅਤੇ ਐਸ.ਐਚ.ਓ. ਸਰਬਜੀਤ ਸਿੰਘ ਇੰਸਪੈਕਟਰ ਦੀ ਅਗਵਾਈ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੇ ਤਹਿਤ ਤਲਵੰਡੀ ਪੁਲ ਚੌਕ ਸੁਲਤਾਨਪੁਰ ਲੋਧੀ 'ਚ ਵਿਸ਼ੇਸ਼ ਸਮਾਗਮ ਕਰਕੇ ਲੋਕਾਂ ਨੂੰ ਜਾਗਰੂਕਤਾ ਪੈਂਫਲੇਂਟ ਵੰਡੇ ਗਏ। ਕੋਰੋਨਾ ਤੋਂ ਜਨਤਾ ਨੂੰ ਬਚਾਉਣ ਲਈ ਜਾਗਰੂਕ ਕਰਨ ਵਾਲੇ ਵੱਖ ਵੱਖ ਸਮਾਜ ਸੇਵੀ ਸ਼ਖਸ਼ੀਅਤਾਂ , ਪੱਤਰਕਾਰਾਂ ,ਨੰਬਰਦਾਰ -ਸਰਪੰਚਾਂ ਦੀਆਂ ਸ਼ਰਟਾਂ ਉੱਪਰ ਮਿਸ਼ਨ ਫਤਿਹ ਦੇ ਪੁਲਸ ਵਿਭਾਗ ਵਲੋਂ ਜਾਰੀ ਸਨਮਾਨ ਚਿਨ੍ਹ ਬੈਜ ਵੀ ਲਗਾਏ ਗਏ । ਇਸ ਸਮੇਂ ਪੁਲਸ ਜਵਾਨਾਂ ਨੇ ਦੁਕਾਨਦਾਰਾਂ ਅਤੇ ਹੋਰ ਲੋਕਾਂ ਨੂੰ ਘਰਾਂ ਵਿਚ ਜਾ ਕੇ ਇਸ ਬਿਮਾਰੀ ਦੇ ਬਚਾਓ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਦੇ ਡੀ ਐਸ ਪੀ ਸਰਵਣ ਸਿੰਘ ਬੱਲ ਅਤੇ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ  ਕਿਹਾ ਕਿ ਇਹ ਮਿਸ਼ਨ ਲੋਕਾਂ ਦਾ ਮਿਸ਼ਨ ਹੈ , ਜਿਸ ਨੂੰ ਲੋਕਾਂ  ਦੇ ਸਹਿਯੋਗ ਨਾਲ ਹੀ ਸਫਲ ਬਣਾਇਆ ਜਾ ਸਕਦਾ ਹੈ। ਉਨਾਂ ਨੇ ਕਿਹਾ ਕਿ ਜਨ-ਭਾਗੀਦਾਰੀ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੁੰਦੀ ਹੈ। ਉਨ੍ਹਾਂ ਨੇ ਸਮੂਹ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ।

ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਸਮੇਂ ਘਰੋਂ ਨਾ ਨਿਕਲਣ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਲਈ ਕੋਵਾ ਐਪ ਤੋਂ ਈ-ਪਾਸ ਬਣਵਾ ਕੇ ਹੀ ਜਾਣ। ਉਨ੍ਹਾਂ ਜਨਤਕ ਥਾਂਵਾਂ 'ਤੇ ਭੀੜ ਨਾਂ ਕਰਨ ਅਤੇ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦੇ ਕਿਹਾ ਕਿ ਲੋਕ ਘਰੋਂ ਬਾਹਰ ਆਉਣ ਸਮੇਂ ਮਾਸਕ ਲਾਜਮੀ ਪਾਉਣ ਅਤੇ ਵਾਰ-ਵਾਰ ਹੱਥ ਧੋਂਦੇ ਰਹਿਣ। ਉਨ੍ਹਾਂ ਕਿਹਾ ਕਿ ਵਾਹਨਾਂ ਵਿਚ ਸਫਰ ਕਰਦੇ ਸਮੇਂ ਮਾਸਕ ਪਾਉਣ ਅਤੇ ਨਿਰਧਾਰਤ ਗਿਣਤੀ ਤੋਂ ਵੱਧ ਲੋਕ ਵਾਹਨਾਂ ਵਿਚ ਸਵਾਰ ਨਾ ਹੋਣ ।

ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਦੇ ਜਵਾਨ ਲਗਾਤਾਰ ਆਪਣੇ ਸਮਾਜ ਨੂੰ ਕੋਵਿਡ-19 ਦੇ ਖਤਰੇ ਤੋਂ ਬਚਾਉਣ ਲਈ ਕੰਮ ਕਰ ਰਹ ਹਨ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਸ ਨਾਲ ਸਹਿਯੋਗ ਕਰਨ ਅਤੇ ਸਰਕਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਨ। ਉਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੁਲਸ ਦੇ ਜਵਾਨਾਂ ਦੇ ਮਿਸ਼ਨ ਫਤਿਹ ਬੈਜ ਵੀ ਲਗਾਏ ਗਏ ਸਨ। ਇਸ ਸਮੇਂ ਵਾਰਡ ਨੰਬਰ 10 ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸ ਨੇਤਾ ਸੰਤਪ੍ਰੀਤ ਸਿੰਘ ਸੁਲਤਾਨਪੁਰ , ਗੁਰਦੇਵ ਸਿੰਘ ਜੀ ਐਨ , ਸੁਰਜੀਤ ਸਿੰਘ ਸੱਧੂਵਾਲ , ਬਲਦੇਵ ਸਿੰਘ ਖਾਲਸਾ , ਬਲਦੇਵ ਸਿੰਘ ਟੀਟਾ , ਨੰਬਰਦਾਰ ਸੁਰਿੰਦਰਪਾਲ ਸਿੰਘ ਹੈਬਤਪੁਰ, ਮਨਜੀਤ ਸਿੰਘ ਪੰਜਾਬ , ਸੁਖਵਿੰਦਰ ਸਿੰਘ ਬਾਬਾ , ਪਰਮਜੀਤ ਸਿੰਘ ਬਾਊਪੁਰ , ਏ ਐਸ ਆਈ ਰਣਜੀਤ ਕੁਮਾਰ , ਦਲਵਿੰਦਰ ਸਿੰਘ ਏ ਐਸ ਆਈ , ਏ ਐਸ ਆਈ ਨਿਰਮਲ ਸਿੰਘ , ਏ ਐਸ ਆਈ ਜੋਗਿੰਦਰ ਸਿੰਘ , ਏ ਐਸ ਆਈ ਸੁਰਜੀਤ ਸਿੰਘ , ਮੁਣਸ਼ੀ ਬਲਕਾਰ ਸਿੰਘ ਏ ਐਸ ਆਈ ਆਦਿ ਨੇ ਸ਼ਿਰਕਤ ਕੀਤੀ ।

 

Harinder Kaur

This news is Content Editor Harinder Kaur