ਸੁਲਤਾਨਪੁਰ ਲੋਧੀ ਦੀ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 2 ਕਾਬੂ

05/02/2022 8:02:11 PM

ਕਪੂਰਥਲਾ (ਚੰਦਰ ਮੜੀਆ) : ਜ਼ਿਲ੍ਹਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਦੀ ਪੁਲਸ ਟੀਮ ਵੱਲੋਂ ਇੰਸਪੈਕਟਰ ਗਗਨਦੀਪ ਸਿੰਘ ਸੋਖੋਂ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਹਦਾਇਤ 'ਤੇ ਉਸ ਸਮੇਂ ਕਾਮਯਾਬੀ ਮਿਲੀ, ਜਦੋਂ ਏ. ਐੱਸ. ਆਈ. ਸੁਬੇਗ ਸਿੰਘ ਸਮੇਤ ਪੁਲਸ ਪਾਰਟੀ ਦੇ ਲੋਹੀਆਂ ਵਿਖੇ ਮੌਜੂਦ ਸੀ ਕਿ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸਰਬਜੀਤ ਸਿੰਘ ਉਰਫ ਸਾਬਾ ਪੁੱਤਰ ਮਹਿੰਦਰ ਸਿੰਘ ਵਾਸੀ ਨੂਰਪੁਰ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਸੇਚਾ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਤੇ ਰਣਜੀਤ ਸਿੰਘ ਉਰਫ ਕਾਲੂ ਪੁੱਤਰ ਗੁਰਮੀਤ ਸਿੰਘ ਵਾਸੀ ਨੂਰਪੁਰ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ, ਜੋ ਕਿ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਤੇ ਇਸ ਵਕਤ ਚੋਰੀ ਦੇ ਮੋਟਰਸਾਈਕਲ 'ਤੇ ਸੁਲਤਾਨਪੁਰ ਲੋਧੀ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਚੋਰੀਸ਼ੁਦਾ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ, ਜਿਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਨ੍ਹਾਂ ਕੋਲੋਂ ਹੋਰ ਚੋਰੀਸ਼ੁਦਾ ਵਾਹਨ ਬਰਾਮਦ ਕਰਨ ਲਈ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਦੋਵਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਝੱਲ ਲੇਈ ਵਾਲਾ ਦੇ ਜੰਗਲਾਤ ਏਰੀਏ 'ਚ ਲੁਕਾ ਕੇ ਰੱਖੇ 7 ਮੋਟਰਸਾਈਕਲ ਤੇ 2 ਸਕੂਟਰੀਆਂ ਬਰਾਮਦ ਕੀਤੀਆਂ। ਪੁੱਛਗਿੱਛ ਦੌਰਾਨ ਇਨ੍ਹਾਂ ਦੱਸਿਆ ਕਿ ਉਕਤ ਵਾਹਨ ਇਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਹਨ ਅਤੇ ਇਥੇ ਲੁਕਾ ਕੇ ਰੱਖਦੇ ਸਨ, ਜਿਨ੍ਹਾਂ ਦੇ ਹੁਲੀਏ ਇਨ੍ਹਾਂ ਨੇ ਬਦਲੇ ਹੋਏ ਸਨ। ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਰਾਜੇਸ਼ ਕੱਕੜ ਨੇ ਕਿਹਾ ਕਿ ਦੋਸ਼ੀਆਂ ਕੋਲੋਂ ਹੋਰ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਚੋਰੀਆਂ ਸਬੰਧੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਜਲੰਧਰ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News