ਸੁਲਤਾਨਪੁਰ ਲੋਧੀ ਜਾ ਰਹੇ ਹੋ ਤਾਂ ਮਿਲਣਗੀਆਂ ਇਹ ਫਰੀ ਸਹੂਲਤਾਂ (ਵੀਡੀਓ)

11/07/2019 12:50:35 PM

ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਚ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਚ ਚੱਲ ਰਹੇ ਸਮਾਗਮਾਂ ਪ੍ਰਤੀ ਲੋਕਾਂ ਖਾਸ ਕਰ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੱਖਾਂ ਦੀ ਗਿਣਤੀ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਪਹੁੰਚਣ ਵਾਲੀ ਸੰਗਤ ਲਈ ਪ੍ਰਸ਼ਾਸਨ ਵੱਲੋਂ ਮੈਡੀਕਲ ਕੈਂਪ ਲਗਾਏ ਗਏ ਹਨ। ਜੇਕਰ ਕਿਸੇ ਨੂੰ ਵੀ ਸਿਹਤ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੈਡੀਕਲ ਕੈਂਪ 'ਚ ਜਾ ਕੇ ਮੁਫਤ ਦਵਾਈਆਂ ਲੈ ਸਕਦਾ ਹੈ। ਜਿੱਥੇ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ 'ਤੇ ਇਹ ਕੁਦਮ ਚੁੱਕਿਆ ਗਿਆ ਹੈ ਉਥੇ ਹੀ ਕੁੱਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀਲੋੜਵੰਦ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕਣ ਲਈ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਸੂਬਾ ਸਰਕਾਰ ਵੱਲੋਂ 280 ਏਕੜ ਖੇਤਰ ਵਿਚ ਸਥਾਪਤ ਕੀਤੀਆਂ ਗਈਆਂ ਤਿੰਨੋ ਟੈਂਟ ਸਿਟੀਜ਼ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤਕ ਟੈਂਟ ਸਿਟੀ ਵਿਚ 31 ਹਜ਼ਾਰ ਤੋਂ ਜ਼ਿਆਦਾ ਸੰਗਤ ਬੁਕਿੰਗ ਕਰਵਾ ਚੁੱਕੀ ਹੈ। ਟੈਂਟ ਸਿਟੀ ਆਪਣੀ ਕੁਲ ਸਮਰੱਥਾ ਦੇ ਮੁਕਾਬਲੇ 85 ਫੀਸਦੀ ਤਕ ਬੁੱਕ ਹੋ ਚੁੱਕਾ ਹੈ। ਟੈਂਟ ਸਿਟੀ 'ਚ ਕੁਲ 35 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੇ ਇਕੋ ਸਮੇਂ ਰਹਿਣ ਦੀ ਵਿਵਸਥਾ ਕੀਤੀ ਗਈ ਹੈ। ਹੁਣ ਤਕ 31 ਹਜ਼ਾਰ ਤੋਂ ਜ਼ਿਆਦਾ ਸੰਗਤ ਟੈਂਟ ਸਿਟੀ ਵਿਚ ਆਪਣੇ ਰਹਿਣ ਲਈ ਟੈਂਟ ਬੁੱਕ ਕਰਵਾ ਚੁੱਕੀ ਹੈ। ਪਰ ਉਥੇ ਹੀ ਟੈਂਟ ਸਿਟੀ ਵਿਚ ਔਰਤਾਂ ਲਈ ਖਾਸ ਤੌਰ 'ਤੇ ਮੁਫਤ ਸੈਨੇਟਰੀ ਪੈਡ ਦੀ ਸੇਵਾ ਦਿੱਤੀ ਗਈ ਸੀ ਪਰ ਸੈਨੇਟਰੀ ਪੈਡ ਦੀਆਂ ਮਸ਼ੀਨਾ ਪਿਛਲੇ 3 ਦਿਨਾਂ ਤੋਂ ਬੰਦ ਪਈਆਂ ਹੋਈਆਂ ਹਨ, ਜਿਸ ਕਾਰਨ ਔਰਤਾਂ ਨੂੰ ਪਰੇਸ਼ਾਨੀ ਆ ਰਹੀ ਹੈ।ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਚ ਈ-ਰਿਕਸ਼ਾ ਦੀ ਸਹੂਲਤ ਵੀ ਮੁਹੱਈਆਂ ਕਰਵਾਈ ਗਈ ਹੈ। ਇਸ ਤਰ੍ਹਾਂ ਉਥੇ ਮੁਫਤ ਸਾਈਕਲਾਂ ਦੀ ਵੀ ਸੇਵਾ ਕੀਤੀ ਜਾ ਰਹੀ ਹੈ, ਜਿਸ ਰਾਹੀਂ ਜੇਕਰ ਤੁਸੀਂ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਜਾਣਾ ਚਾਹੁੰਦੇ ਹੋ ਤਾਂ ਆਪਣਾ ਆਈ.ਡੀ. ਕਾਰਡ ਦੇ ਕੇ ਸਾਈਕਲ ਦੀ ਸਹੂਲਤ ਲੈ ਸਕਦੇ ਹੋ। ਉਥੇ ਹੀ ਨਿਹੰਗ ਸਿੰਘਾਂ ਵੱਲੋਂ ਸ਼ਰਦਾਈ ਦਾ ਅਤੁੱਟ ਲੰਗਰ ਵਰਤਾਇਆ ਜਾ ਰਿਹਾ ਹੈ ਜੋ ਕਿ 15 ਨਵੰਬਰ ਤੱਕ ਚੱਲੇਗਾ।

ਦੱਸ ਦੇਈਏ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਸਮਾਰੋਹ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਜਾਣਗੇ। ਇਸ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ਅਤੇ ਬੀ.ਐਸ.ਐਫ. ਦੇ ਜਵਾਨਾਂ ਵੱਲੋਂ ਵੀ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ, ਕਿਉਂਕਿ ਬੀਤੇ ਦਿਨ ਕੁੱਝ ਅੱਤਵਾਦੀਆਂ ਵੱਲੋਂ ਘੁਸਪੈਠ ਕਰਨ ਦੀ ਖਬਰ ਆਈ ਸੀ, ਜਿਸ ਤੋਂ ਬਾਅਦ ਸੁਰੱਖਿਆ ਹੋਰ ਜ਼ਿਆਦਾ ਮਜ਼ਬੂਤ ਕਰ ਦਿੱਤੀ ਗਈ। ਡੇਰਾ ਬਾਬਾ ਨਾਨਕ ਵਿਖੇ 5000 ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

cherry

This news is Content Editor cherry