ਸੁਲਤਾਨਪੁਰ ਲੋਧੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ

03/20/2023 2:05:43 PM

ਸੁਲਤਾਨਪੁਰ ਲੋਧੀ (ਧੀਰ)-ਦੋ ਦਿਨ ਰੁਕ ਰੁਕ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਨੇ ਇਲਾਕੇ ਭਰ ’ਚ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਝੰਬ ਕੇ ਰੱਖ ਦਿੱਤੀ ਹੈ। ਅਚਾਨਕ ਮੌਸਮ ਵਿਗੜਨ ਨਾਲ ਕਣਕ ਦੀ ਫ਼ਸਲ ਡਿੱਗ ਪਈ ਹੈ ਅਤੇ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਬਣ ਗਿਆ ਹੈ। ਪਿੰਡ ਫ਼ੌਜੀ ਕਾਲੋਨੀ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਸ ਕਣਕ ਨੂੰ ਕੁਝ ਦਿਨ ਪਹਿਲਾਂ ਹੀ ਪਾਣੀ ਲਗਾਇਆ ਗਿਆ ਸੀ, ਉਸ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਡਿਗਣ ਨਾਲ ਝਾਡ਼ ਘਟਣ ਦੀ ਸੰਭਾਵਨਾ ਵਧ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ। ਕਿਸਾਨ ਅਮਰ ਸਿੰਘ ਅਤੇ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਬੇਮੌਸਮੇ ਮੀਂਹ ਅਤੇ ਹਨੇਰੀ ਨੇ ਕਣਕ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਡਿੱਗੀ ਹੋਈ ਕਣਕ ਦੀ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਕੋਨੇ-ਕੋਨੇ ’ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ, ਇੰਟਰਨੈੱਟ ਸੇਵਾਵਾਂ ਅੱਜ ਵੀ ਰਹਿਣਗੀਆਂ ਬੰਦ

PunjabKesari

ਖੇਤੀਬਾੜੀ ਵਿਕਾਸ ਅਫ਼ਸਰ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਬਲਾਕ ਸੁਲਤਾਨਪੁਰ ਲੋਧੀ ਅੰਦਰ ਲੱਗਭਗ 68 ਹਜ਼ਾਰ ਏਕੜ ਰਕਬੇ ’ਚ ਕਣਕ ਦੀ ਫਸਲ ਬੀਜੀ ਗਈ ਹੈ ਅਤੇ ਇਸ ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਕਣਕ ਦੇ ਝਾੜ 'ਤੇ ਅਸਰ ਪੈਣ ਦੀ ਸੰਭਾਵਨਾ ਵਧ ਗਈ ਹੈ। ਕਿਸਾਨ ਤੁਰੰਤ ਕਣਕ ਦੀ ਫ਼ਸਲ ’ਚ ਖੜਾ ਪਾਣੀ ਬਾਹਰ ਕੱਢ ਦੇਣ ਅਤੇ ਫਸਲ ਨੂੰ ਹੋਰ ਪਾਣੀ ਲਗਾਉਣ ਤੋਂ ਗੁਰੇਜ ਕਰਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੇ ਗੈਂਗਸਟਰਾਂ ਦੇ ਮੁੱਦੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀਆਂ ਵੱਡੀਆਂ ਗੱਲਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News