ਪੰਜਾਬ ਸਰਕਾਰ ਨੇ ਸੂਬੇ ’ਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ
Sunday, Oct 24, 2021 - 12:06 PM (IST)

ਹੁਸ਼ਿਆਰਪੁਰ (ਘੁੰਮਣ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਏ ਹਨ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਚਿਤ ਯਤਨ ਕੀਤੇ ਹਨ। ਉਹ ਪਿੰਡ ਕਿੱਲਾ ਬਰੂਨ ਵਿਚ ਪਿੰਡ ਬਜਵਾੜਾ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਨੂਰਮਿਹਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ
ਵਿਧਾਇਕ ਨੇ ਦੱਸਿਆ ਕਿ 19.53 ਲੱਖ ਰੁਪਏ ਦੀ ਲਾਗਤ ਨਾਲ 1.53 ਕਿਲੋਮੀਟਰ ਦੀ ਇਹ ਸੜਕ ਬਣਾਈ ਜਾ ਰਹੀ ਹੈ, ਜੋ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣੀ CM ਚੰਨੀ ਦੀ ਸਾਦਗੀ, ਬਜ਼ੁਰਗ ਔਰਤ ਨਾਲ ਸਾਂਝੇ ਕੀਤੇ ਵਿਚਾਰ ਤੇ ਖਾਧਾ ਸਾਦਾ ਭੋਜਨ
ਸੁੰਦਰ ਸ਼ਾਮ ਅਰੋੜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਿੱਥੇ ਵਿਕਾਸ ਪਾਸੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਹੀ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਸਰਪੰਚ ਕੁਲਦੀਪ ਕੁਮਾਰ, ਪੰਚ ਚਰਨਜੀਤ, ਕਾਕੂ, ਮਿੰਟੂ, ਰੇਨੂ ਬਾਲਾ, ਬਲਬੀਰ ਕੌਰ, ਨੰਬਰਦਾਰ ਗੋਗੀ, ਪ੍ਰਿੰਸੀਪਲ ਦੇਵ ਰਾਜ, ਜਗੀਰ ਸਿੰਘ, ਬਖਸ਼ੀਸ਼ ਸਿੰਘ, ਸੀਤਾ ਨੰਬਰਦਾਰ, ਬਚਨ ਲਾਲ, ਸਰਪੰਚ ਕੁਲਦੀਪ ਅਰੋੜਾ, ਮਨਮੋਹਨ ਸਿੰਘ ਕਪੂਰ, ਤਰੁਣ ਬਾਵਾ, ਰਾਹੁਲ ਗੋਹਿਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਕੈਪਟਨ ਅਗਲੇ ਹਫ਼ਤੇ ਕਰ ਸਕਦੇ ਹਨ ਵੱਡਾ ਐਲਾਨ, ਨਵੀਂ ਪਾਰਟੀ ’ਤੇ ਟਿਕੀਆਂ ਸਭ ਦੀ ਨਜ਼ਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ