ਅਸ਼ਵਨ ਭੱਲਾ ਨੇ ਸੁਨੀਲ ਜਾਖੜ ਤੇ DGP ਦਿਨਕਰ ਗੁਪਤਾ ਨਾਲ ਕੀਤੀ ਮੁਲਾਕਾਤ

11/08/2019 12:47:26 AM

ਜਲੰਧਰ,(ਚੋਪੜਾ): ਯੂਥ ਕਾਂਗਰਸ ਜਲੰਧਰ ਲੋਕ ਸਭਾ ਹਲਕੇ ਦੇ ਪ੍ਰਧਾਨ ਅਸ਼ਵਨ ਭੱਲਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਡੀ. ਜੀ. ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਮੌਜੂਦ ਸੀ। ਭੱਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਨੇ ਢਾਈ ਸਾਲਾਂ 'ਚ ਸੂਬੇ 'ਚ ਨਸ਼ਾ ਸਮੱਗਲਰਾਂ ਦੀ ਕਮਰਤੋੜ ਕੇ ਰੱਖ ਦਿੱਤੀ ਹੈ। ਉਨ੍ਹਾਂ ਨੇ ਯੂਥ ਕਾਂਗਰਸ ਦੀ ਨਸ਼ਿਆਂ ਦੇ ਖਾਤਮੇ ਲਈ ਵਚਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਯੂਥ ਕਾਂਗਰਸੀ ਵਰਕਰ ਪਿੰਡ-ਪਿੰਡ 'ਚ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਚਲਾ ਰਹੇ ਹਨ। ਪੁਲਸ ਪ੍ਰਸ਼ਾਸਨ ਨੂੰ ਹਰ ਪੱਧਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਕਿ ਜਿਥੋਂ ਵੀ ਨਸ਼ਾ ਵਿਕਣ ਦੇ ਸਮਾਚਾਰ ਮਿਲੇ, ਉਸ 'ਤੇ ਠੋਸ ਕਾਰਵਾਈ ਕੀਤੀ ਜਾ ਸਕੇ। ਭੱਲਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਜਾਗਰੂਕ ਹੋ ਰਿਹਾ ਹੈ, ਉਹ ਖੁਦ ਹੀ ਨਸ਼ਾ ਨੂੰ ਤਿਆਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ। 


Related News