ਆਤਿਸ਼ੀ ਵੀਡੀਓ ਮਾਮਲੇ ''ਤੇ ਭਾਜਪਾ ਦਾ ''ਆਪ'' ''ਤੇ ਪਲਟਵਾਰ
Saturday, Jan 10, 2026 - 03:57 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਆਤਿਸ਼ੀ ਵੀਡੀਓ ਮਾਮਲੇ ਵਿਚ ਭਾਜਪਾ ਵੱਲੋਂ ਆਮ ਆਦਮੀ ਪਾਰਟੀ 'ਤੇ ਪਲਟਵਾਰ ਕੀਤਾ ਗਿਆ ਹੈ। ਵੀਡੀਓ ਦੀ ਫੋਰੈਂਸਿਕ ਜਾਂਚ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੀ ਤਿੰਨ ਦਿਨਾਂ ਦੇ ਵਿਚ ਫੋਰੈਂਸਿਕ ਜਾਂਚ ਦਾ ਨਤੀਜਾ ਵੀ ਆ ਗਿਆ ? ਉਥੇ ਹੀ ਪੰਜਾਬ ਦੇ ਹਾਲਾਤ ਬਾਰੇ ਬੋਲਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਅੱਜ ਜੋ ਕੁਝ ਵੀ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।
ਉਨ੍ਹਾਂ ਕਿਹਾ ਕਿ ਆਤਿਸ਼ੀ ਵੱਲੋਂ ਜਿਹੜੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਉਹ ਬਹੁਤ ਹੀ ਘਿਨਾਉਣੀ ਹਰਕਤ ਹੈ। ਸੁਨੀਲ ਜਾਖੜ ਨੇ ਕਿਹਾ ਕਿ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਜਵਾਬ ਦੇਣਾ ਪਵੇਗਾ। ਇਸ ਮਸਲੇ 'ਤੇ ਜ਼ਿਆਦਾ ਪਰਦਾ ਨਹੀਂ ਪਾਇਆ ਜਾ ਸਕਦਾ। ਇਸ ਮੌਕੇ ਸੁਨੀਲ ਜਾਖੜ ਨੇ ਭਗਵੰਤ ਮਾਨ ਨੂੰ ਇਸ ਮੁੱਦੇ 'ਤੇ ਸਪੈਸ਼ਲ ਸੈਸ਼ਨ ਬੁਲਾਉਣ ਦੀ ਵੀ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
