ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
Wednesday, May 13, 2026 - 01:28 PM (IST)
ਜਲੰਧਰ (ਵਿਸ਼ੇਸ਼) : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਰੈਗੂਲਰ ਜਾਂਚ ਲਈ ਹਸਪਤਾਲ 'ਚ ਦਾਖ਼ਲ ਹੋਏ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈਇੰਦਰ ਕੌਰ ਵੀ ਮੌਜੂਦ ਸੀ।
ਜਾਖੜ ਨੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਕੈਪਟਨ ਕਾਰਨ ਪੰਜਾਬ ਅਤੇ ਪੰਜਾਬੀਆਂ ਦਾ ਹਮੇਸ਼ਾ ਹੀ ਭਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਚਰਚਾ ਕੀਤੀ ਹੈ। ਜਾਖੜ ਸ਼ੁਰੂ ਤੋਂ ਹੀ ਕੈਪਟਨ ਦੇ ਨਜ਼ਦੀਕੀ ਮੰਨੇ ਜਾਂਦੇ ਰਹੇ ਹਨ।
