ਮੁਲਜ਼ਮਾਂ ’ਚੋਂ ਸਰਕਾਰ ਦਾ ਡਰ ਖ਼ਤਮ, ਦਿੱਲੀ ਵਾਲੇ ਆਗੂਆਂ ਦੇ ਦਬਾਅ ’ਚ CM ਖ਼ੁਦ ਫ਼ੈਸਲੇ ਲੈਣ ’ਚ ਅਸਮਰੱਥ : ਸੁਨੀਲ ਜਾਖੜ
Saturday, Dec 13, 2025 - 11:56 AM (IST)
ਜਲੰਧਰ (ਗੁਲਸ਼ਨ)–ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁਲਜ਼ਮਾਂ ਵਿਚੋਂ ਸਰਕਾਰ ਦਾ ਡਰ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਆਪਣੇ ਦਿੱਲੀ ਵਾਲੇ ਆਗੂਆਂ ਦੇ ਦਬਾਅ ਵਿਚ ਹਨ ਅਤੇ ਖ਼ੁਦ ਕੋਈ ਵੀ ਫ਼ੈਸਲਾ ਲੈਣ ਵਿਚ ਅਸਮਰੱਥ ਹਨ। ਇਸੇ ਕਾਰਨ ਇਸ ਅਨਾੜੀ ਸਰਕਾਰ ਦੇ ਸ਼ਾਸਨ ਵਿਚ ਸੂਬੇ ਦੀ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਪੁਲਸ ਥਾਣਿਆਂ ਨੂੰ ਧਮਾਕੇ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਥਾਣਿਆਂ ਦੀਆਂ ਕੰਧਾਂ ਉੱਚੀਆਂ ਕਰ ਦਿੱਤੀਆਂ ਗਈਆਂ। ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਅਜਿਹੀ ਹੀ ਧਮਕੀ ਦੀ ਮੇਲ ਆਈ, ਸਕੂਲ ਬੰਦ ਕਰ ਦਿੱਤੇ ਗਏ। ਅਜਿਹਾ ਤਾਂ ਪੰਜਾਬ ਦੇ ਕਾਲੇ ਦੌਰ ਵਿਚ ਵੀ ਸੁਣਨ ਨੂੰ ਨਹੀਂ ਮਿਲਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੀ ਅਨਾੜੀ ਸਰਕਾਰ ਪੰਜਾਬ ਨੂੰ ਕਿਸ ਦਿਸ਼ਾ ਵਿਚ ਲਿਜਾ ਰਹੀ ਹੈ।
ਇਹ ਵੀ ਪੜ੍ਹੋ: ਹੱਦ ਹੋ ਗਈ: ਜਲੰਧਰ ਦੇ ਸਿਵਲ ਹਸਪਤਾਲ 'ਚ ਅਨੋਖਾ ਕਾਰਨਾਮਾ! ਪੂਰੀ ਘਟਨਾ ਜਾਣ ਹੋਵੋਗੇ ਹੈਰਾਨ
ਸੁਨੀਲ ਜਾਖੜ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਗੈਂਗਸਟਰ ਵਾਦ ਦੇ ਇਲਾਵਾ ਵੱਖਵਾਦੀ ਤਾਕਤਾਂ ਵੀ ਲਗਾਤਾਰ ਸਿਰ ਉਠਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਥੇ ਇਕ ਸਮਰੱਥ ਸਰਕਾਰ ਜ਼ਰੂਰੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ। ਸ਼ਾਇਦ ਹੀ ਕੋਈ ਦਿਨ ਲੰਘਦਾ ਹੋਵੇ, ਜਦੋਂ ਸੂਬੇ ਵਿਚੋਂ ਕਿਸੇ ਗੰਭੀਰ ਜੁਰਮ ਦੀ ਖ਼ਬਰ ਨਾ ਆਉਂਦੀ ਹੋਵੇ।
ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ
ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹੀ ਸਮਝਦੇ ਹੋਏ ਸਰਕਾਰ ਚਲਾਉਣ ਦੀ ਦਲੇਰੀ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਦਿੱਲੀ ਦੇ ਜਿਹੜੇ ਆਗੂਆਂ ਦੇ ਦਬਾਅ ਵਿਚ ਹਨ, ਉਨ੍ਹਾਂ ਨੂੰ ਉਥੋਂ ਦੀ ਜਨਤਾ ਨੇ ਨਕਾਰ ਦਿੱਤਾ ਹੈ। ਪੰਜਾਬ ਨੂੰ ਲੁੱਟਣ ਵਿਚ ਲੱਗੇ ਲੋਕਾਂ ਨੂੰ ਸੂਬੇ ਦੀ ਜਨਤਾ ਦੀ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ।
ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਵੱਡੀ ਵਾਰਦਾਤ! ਨਿਹੰਗ ਬਾਣੇ 'ਚ ਆਏ ਨੌਜਵਾਨਾਂ ਨੇ ਕਰ 'ਤਾ ਵੱਡਾ ਕਾਂਡ
