ਕਪੂਰਥਲਾ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਲਈ ਸੁਪਰ ਲਗਜ਼ਰੀ ਬੱਸ ਸੇਵਾ ਸ਼ੁਰੂ

Friday, Jun 17, 2022 - 01:09 PM (IST)

ਕਪੂਰਥਲਾ (ਮਹਾਜਨ)- ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਵਿਸ਼ੇਸ਼ ਕਰਕੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਪੰਜਾਬ ਭਰ ਵਿਚੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਲਈ ਸ਼ੁਰੂ ਕੀਤੀ ਲਗਜ਼ਰੀ ਬੱਸ ਸੇਵਾ ਤਹਿਤ ਬੀਤੇ ਦਿਨ ਕਪੂਰਥਲਾ ਬੱਸ ਅੱਡੇ ਤੋਂ ਵੀ ਇਸ ਸੇਵਾ ਦੀ ਸ਼ੁਰੂਆਤ ਹੋਈ ਹੈ। ਰੋਜ਼ਾਨਾ ਸਵੇਰੇ 11.15 ’ਤੇ ਕਪੂਰਥਲਾ ਬੱਸ ਅੱਡੇ ਤੋਂ ਚੱਲਣ ਵਾਲੀ ਬੱਸ ਸੇਵਾ ਨੂੰ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਮੰਜੂ ਰਾਣਾ ਅਤੇ ਪੀ. ਆਰ. ਟੀ. ਸੀ. ਦੇ ਕਪੂਰਥਲਾ ਡਿੱਪੂ ਦੇ ਮੈਨੇਜ਼ਰ ਪ੍ਰਵੀਨ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਸ਼ੁਰੂ ਹੋਣ ਦੇ ਨਾਲ ਕਪੂਰਥਲਾ ਤੋਂ ਹਵਾਈ ਅੱਡੇ ’ਤੇ ਜਾਣ ਤੇ ਆਉਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਬੱਸ ਦਾ ਇਕ ਪਾਸੇ ਦਾ ਕਿਰਾਇਆ ਕੇਵਲ 1235 ਰੁਪਏ ਹਨ, ਜਦਕਿ ਪਹਿਲਾਂ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ਵਿਚ 3000 ਤੋਂ 3500 ਰੁਪਏ ਕਿਰਾਇਆ ਦੇ ਕੇ ਜਾਣਾ ਪੈਂਦਾ ਸੀ। ਬੱਸ ਦੀ ਸਮਾਂ ਸਾਰਣੀ ਅਨੁਸਾਰ ਰੋਜ਼ਾਨਾ ਸਵੇਰੇ 11.15 ’ਤੇ ਕਪੂਰਥਲਾ ਤੋਂ ਚੱਲ ਕੇ ਨਵੀਂ ਦਿੱਲੀ ਹਵਾਈ ਅੱਡੇ ਤੋਂ ਵਾਪਸੀ ਲਈ ਬੱਸ ਰਾਤ 11.10 ਵਜੇ ਚੱਲੇਗੀ।

ਇਹ ਵੀ ਪੜ੍ਹੋ: ਯਾਤਰੀਆਂ ਲਈ ਰਾਹਤ ਦੀ ਖ਼ਬਰ, ਮੁੜ ਪਟੜੀ ’ਤੇ ਦੌੜਣਗੀਆਂ ਕੋਰੋਨਾ ਕਾਲ ਤੋਂ ਬੰਦ ਪਈਆਂ ਟਰੇਨਾਂ

ਮੈਨੇਜ਼ਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਦੀ ਬੁਕਿੰਗ ਬਹੁਤ ਆਸਾਨ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸੇ ਵੈਬਸਾਇਟ ਉੱਪਰ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਉਪਲੱਬਧ ਹੈ, ਜਿਸ ਲਈ ਵਿਦੇਸ਼ ਬੈਠੇ ਲੋਕ ਵੀ ਬੁਕਿੰਗ ਕਰਵਾ ਸਕਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਢੋਟ, ਵਰਕਸ਼ਾਪ ਮੈਨੇਜ਼ਰ ਹਰਮਨਪ੍ਰੀਤ ਸਿੰਘ ਬਾਠ, ਹਰਜਿੰਦਰ ਸਿੰਘ ਚੀਫ਼ ਇੰਸਪੈਕਟਰ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਗੈਂਗਸਟਰਾਂ ਤੇ ਸਮੱਗਲਰਾਂ ਵਿਰੁੱਧ ਪੰਜਾਬ ਦੇ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ


shivani attri

Content Editor

Related News