ਬਸਤੀਆਂ ਇਲਾਕੇ ''ਚ ਚੂਰਾ-ਪੋਸਤ ਦੀ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, 10 ਕਿਲੋ ਡੋਡੇ ਬਰਾਮਦ

06/14/2023 11:39:20 AM

ਜਲੰਧਰ (ਜ. ਬ.)– ਬਸਤੀਆਂ ਇਲਾਕੇ ਵਿਚ ਚੂਰਾ-ਪੋਸਤ ਦੀ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਸੀ. ਆਈ. ਏ. ਸਟਾਫ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ 10 ਕਿਲੋ ਚੂਰਾ-ਪੋਸਤ (ਡੋਡੇ) ਬਰਾਮਦ ਹੋਇਆ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਪੁਲਸ ਨੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸਪਲਾਇਰ ਦੀ ਪਛਾਣ ਤਰਲੋਕ ਸਿੰਘ ਪੁੱਤਰ ਫੁੱਗਣ ਸਿੰਘ ਪਿੰਡ ਲਾਟੀਆਂਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।

ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬਸਤੀਆਂ ਇਲਾਕੇ ਵਿਚ ਕੁਝ ਸਮੇਂ ਤੋਂ ਚੂਰਾ-ਪੋਸਤ ਦੀ ਸਪਲਾਈ ਦੇ ਰਿਹਾ ਹੈ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਨ ਲਈ ਸ਼ੇਰ ਸਿੰਘ ਕਾਲੋਨੀ ਨੇੜੇ ਟਰੈਪ ਲਾ ਲਿਆ। ਜਿਉਂ ਹੀ ਹੱਥ ਵਿਚ ਬੋਰੀ ਫੜੀ ਪੈਦਲ ਆ ਰਿਹਾ ਵਿਅਕਤੀ ਨੇ ਪੁਲਸ ਨੂੰ ਵੇਖਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਪੁਲਸ ਨੇ ਜਦੋਂ ਉਸ ਕੋਲੋਂ ਬੋਰਾ ਖੋਹ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 10 ਕਿਲੋ ਚੂਰਾ-ਪੋਸਤ (ਡੋਡੇ) ਬਰਾਮਦ ਹੋਏ।

ਇਹ ਵੀ ਪੜ੍ਹੋ- ASI ਵੱਲੋਂ 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਵਿਖਾਇਆ ਅਸਲੀ ਰੰਗ, ਪਤੀ ਨੂੰ ਬੁਲਾ ਚਾੜ੍ਹਿਆ ਹੈਰਾਨੀਜਨਕ ਚੰਨ੍ਹ

ਪੁਲਸ ਨੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਕਿਸੇ ਜਾਣਕਾਰ ਤੋਂ 4000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਚੂਰਾ-ਪੋਸਤ ਖਰੀਦ ਕੇ ਲਿਆਉਂਦਾ ਸੀ ਅਤੇ 4500 ਰੁਪਏ ਪ੍ਰਤੀ ਕਿਲੋ ਵੇਚ ਦਿੰਦਾ ਸੀ। ਮੁਲਜ਼ਮ ਨੂੰ ਪੁਲਸ ਨੇ ਰਿਮਾਂਡ ’ਤੇ ਲਿਆ ਹੈ, ਜਿਸ ਕੋਲੋਂ ਉਸਦੇ ਲਿੰਕ ਪੁੱਛੇ ਜਾ ਰਹੇ ਹਨ। ਇੰਚਾਰਜ ਇੰਦਰਜੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਦਿਹਾੜੀਦਾਰ ਹੈ ਪਰ ਜਲਦ ਪੈਸੇ ਕਮਾਉਣ ਦੇ ਚੱਕਰ ਵਿਚ ਉਹ ਕੁਝ ਸਮੇਂ ਤੋਂ ਚੂਰਾ-ਪੋਸਤ ਸਪਲਾਈ ਕਰ ਰਿਹਾ ਸੀ। ਮੁਲਜ਼ਮ ਤਰਲੋਕ ਸਿੰਘ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਕੇਸ ਦਰਜ ਨਹੀਂ ਹੈ।

ਇਹ ਵੀ ਪੜ੍ਹੋ- ਬੁਝੇ ਦੋ ਘਰਾਂ ਦੇ ਚਿਰਾਗ, ਹੁਸ਼ਿਆਰਪੁਰ ਵਿਖੇ ਨਹਿਰ 'ਚ ਨਹਾਉਂਦੇ ਸਮੇਂ 2 ਦੋਸਤਾਂ ਦੀ ਡੁੱਬਣ ਨਾਲ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News