ਸਰਫੇਸ ਸੀਡਰ ਮਸ਼ੀਨ ਸਬਸਿਡੀ ’ਤੇ ਹੋਵੇਗੀ ਮੁਹੱਈਆ, ਕਿਸਾਨ ਆਨਲਾਈਨ ਪੋਰਟਲ ’ਤੇ 10 ਤਕ ਦੇਣ ਅਰਜ਼ੀਆਂ : ਡੀ. ਸੀ.

09/04/2023 10:53:48 AM

ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ, ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਰਾਹੀਂ ਸਰਫੇਸ ਸੀਡਰ ਮਸ਼ੀਨ ਸਬਸਿਡੀ ’ਤੇ ਮੁਹੱਈਆ ਕਰਾਉਣ ਦੀ ਅਰਜ਼ੀਆਂ ਮੰਗੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਅਰਜ਼ੀਆਂ ਜਮ੍ਹਾ ਕਰਨ ਦੀ ਅੰਤਿਮ ਮਿਤੀ 10 ਸਤੰਬਰ ਹੈ, ਜਿਸ ਅਧੀਨ ਜਲੰਧਰ ਜ਼ਿਲ੍ਹੇ ’ਚ 200 ਮਸ਼ੀਨ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਲਈ ਸੱਦਿਆ ਅਤੇ ਕਿਹਾ ਕਿ ਅਰਜ਼ੀਆਂ ਲਈ ਕਿਸਾਨ ਖੇਤੀਬਾੜੀ ਡਾਇਰੈਕਟਰ ਵੱਲੋਂ ਅਖ਼ਬਾਰਾਂ ’ਚ ਦਿੱਤੇ ਗਏ ਵਿਗਿਆਪਨ ’ਚ ਦਰਸਾਏ ਗਏ ਬਾਰਕੋਡ ਨੂੰ ਵੀ ਸਕੈਨ ਕਰ ਸਕਦੇ ਹਨ। ਇਸ ਤੋਂ ਇਲਾਵਾ ਬਲਾਕ ਜਾਂ ਪ੍ਰਧਾਨ ਖੇਤੀਬਾੜੀ ਦਫ਼ਤਰ ’ਚ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਦੀ ਵੱਡੀ ਕਾਰਵਾਈ, ਸੰਭਲਣ ਦਾ ਵੀ ਨਾ ਦਿੱਤਾ ਮੌਕਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਜਨਾ ਅਧੀਨ ਸਰਫੇਸ ਸੀਡਰ ’ਤੇ ਸਬਸਿਡੀ ਦੀ ਵਧੇਰੇ ਦਰ 40,000 ਰੁਪਏ ਪ੍ਰਤੀ ਵਿਅਕਤੀਗਤ ਕਿਸਾਨ 'ਤੇ 64000 ਰੁਪਏ ਪ੍ਰਤੀ ਕਸਟਮ ਹਾਇਰਿੰਗ ਸੈਂਟਰ ਹੋਵੇਗੀ। ਉਨ੍ਹਾਂ ਕਿਹਾ ਕਿ ਸਬਸਿਡੀ ਦਾ ਲਾਭ ਉਠਾਉਣ ਦੇ ਇੱਛੁਕ ਕਿਸਾਨ 10 ਸਤੰਬਰ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਨੂੰ ਇਸ ਯੋਜਨਾ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੁਕਮ ਦਿੱਤਾ, ਜਿਸ ਲਈ ਦਿਹਾਤੀ ਪੱਧਰ ’ਤੇ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਵੱਧ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ’ਤੇ ਜਾਂ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ ਦੇ ਟ੍ਰੋਲ ਫ੍ਰੀ ਨੰਬਰ 18001801551 ’ਤੇ ਵੀ ਖੇਤੀਬਾੜੀ ਸਬੰਧੀ ਸਲਾਹ ਲਈ ਜਾ ਸਕਦੀ ਹੈ।

ਇਹ ਵੀ ਪੜ੍ਹੋ- ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri