ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਇਲਾਕੇ ''ਚ ਪਸਰਿਆ ਸੋਗ

Friday, Dec 19, 2025 - 12:17 PM (IST)

ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਇਲਾਕੇ ''ਚ ਪਸਰਿਆ ਸੋਗ

ਰਾਜਾਸਾਂਸੀ (ਨਿਰਵੈਲ, ਰਾਜਵਿੰਦਰ)-ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸਬੰਧਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜੀ। ਇਸ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜੀ ਗਈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਸੁਰਿੰਦਰ ਪਾਲ ਵੀ ਆਪਣੇ ਪਰਿਵਾਰ ਦੀ ਬਿਹਤਰੀ ਲਈ ਕਰੀਬ ਪਿਛਲੇ 10 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਕਰ ਰਿਹਾ ਸੀ। ਸੁਰਿੰਦਰ ਪਾਲ ਦੇ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ 6 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸੁਰਿੰਦਰ ਪਾਲ ਦੀ ਦੁਬਈ ’ਚ ਮੌਤ ਹੋ ਗਈ ਹੈ। ਪਰਿਵਾਰ ਮੁਤਾਬਕ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ ਨੇ...

ਇਸ ਲਈ ਬੀਤੇ ਦਿਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਪੀੜਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜੀ ਗਈ ਹੈ। ਇਸ ਦੌਰਾਨ ਦੁਬਈ ਤੋਂ ਮ੍ਰਿਤਕ ਸਰੀਰ ਲੈ ਕੇ ਪਹੁੰਚੇ ਸੁਰਿੰਦਰ ਪਾਲ ਦੇ ਪੁੱਤਰ ਹਰਸ਼ਦੀਪ, ਭਾਣਜਾ ਕਰਮਵੀਰ, ਜੀਜਾ ਰਾਮ ਗੋਪਾਲ, ਭਤੀਜਾ ਸੌਰਵ ਤੇ ਸਾਂਢੂ ਕੁਲਰਾਜ ਮੁਹੰਮਦ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਉਨ੍ਹਾਂ ਦੇ ਪਰਿਵਾਰ ਦੀ ਵੱਡੀ ਮਦਦ ਕਰਨ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ...


author

Shivani Bassan

Content Editor

Related News