ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਟਾਂਡਾ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ

10/03/2022 4:37:18 PM

ਟਾਂਡਾ ਉੜਮੁੜ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ ਨੇ ਬੀਤੀ ਦੇਰ ਸ਼ਾਮ ਸਰਕਾਰੀ ਹਸਪਤਾਲ ਟਾਂਡਾ ਵਿਖੇ ਅਚਨਚੇਤ  ਚੈਕਿੰਗ ਕਰਦੇ ਹੋਏ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆl ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤਮਹਿੰਦਰ ਸਿੰਘ, ਐੱਸ.ਐੱਮ.ਓ ਟਾਂਡਾ ਡਾ. ਬਿਕਰਮਜੀਤ ਸਿੰਘ ਤੇ ਸਰਕਾਰੀ ਹਸਪਤਾਲ  ਦਾ ਹੋਰ ਸਟਾਫ ਵੀ ਮੌਜੂਦ ਸੀl ਇਸ ਮੌਕੇ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਇਸ ਚੈਕਿੰਗ ਮੁਹਿੰਮ ਦਾ ਇਹੀ ਮਕਸਦ ਹੈ ਕਿ ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਸਹੀ ਸਹੂਲਤਾਂ ਸਹੂਲਤਾਂ ਪ੍ਰਾਪਤ ਹੋ ਸਕਣl 

ਇਸ ਮੌਕੇ ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਐਮਰਜੈਂਸੀ ਸੇਵਾਵਾਂ ਦਾ ਵੀ  ਜਾਇਜ਼ਾ ਲਿਆ ਅਤੇ ਉਥੇ ਮੌਜੂਦ ਹਸਪਤਾਲ ਦੇ ਸਟਾਫ ਨੂੰ ਮਰੀਜ਼ਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਲਈ ਹਦਾਇਤਾਂ ਜਾਰੀ ਕੀਤੀਆਂl ਇਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਨੇ  ਡਾ. ਰਣਜੀਤ ਸਿੰਘ ਘੋਤੜਾ ਹਸਪਤਾਲ ਸਰਕਾਰੀ ਹਸਪਤਾਲ ਟਾਂਡਾ ਸਬੰਧੀ ਲੋੜੀਂਦੀਆਂ ਸੇਵਾਵਾਂ ਦੀ ਜਾਣਕਾਰੀ ਦਿੱਤੀ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਵੀ ਕੀਤੀ l
 

Anuradha

This news is Content Editor Anuradha