ਭਾਰਤ ਰਤਨ ਬਾਬਾ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਯਾਦਗਾਰ ਹਾਲ ਦਾ ਕੀਤਾ ਉਦਘਾਟਨ: ਸੁਸ਼ੀਲ ਰਿੰਕੂ
Friday, Dec 08, 2023 - 04:36 PM (IST)

ਜਲੰਧਰ- ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵਿਖਾਏ ਮਾਰਗ 'ਤੇ ਚਲਣਾ ਹੀ ਉਨ੍ਹਾਂ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ, ਇਸ ਲਈ ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਨੂੰ ਦਿਲ ਤੋਂ ਅਪਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਅੱਜ ਅੰਬੇਡਕਰ ਭਵਨ ਟਰੱਸਟ (ਰਜਿ.) ਅਤੇ ਅਖਿਲ ਭਾਰਤੀ ਸਮਤਾ ਸੈਨਿਕ ਦਲ (ਰਜਿ.) ਪੰਜਾਬ ਇਕਾਈ ਦੇ ਸਹਿਯੋਗ ਨਾਲ ਸਥਾਨਕ ਅੰਬੇਡਕਰ ਭਵਨ ਵਿਖੇ ਭਾਰਤ ਰਤਨ ਬਾਬਾ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ ਦੇ ਨਾਂ 'ਤੇ ਹੁਣ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ, ਇੰਝ ਹੁੰਦੀ ਹੈ ਕੁੜੀਆਂ ਨਾਲ ਡੀਲ
ਇਸ ਮੌਕੇ ’ਤੇ ਉਨ੍ਹਾਂ ਨੇ ਨਵੇਂ ਬਣਾਏ ਗਏ ਰਮਾਬਾਈ ਅੰਬੇਡਕਰ ਯਾਦਗਾਰ ਹਾਲ ਦਾ ਉਦਘਾਟਨ ਵੀ ਕੀਤਾ। ਰਿੰਕੂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਨੂੰ ਤਰੱਕੀ ਦੀ ਰਾਹ ਵਿਖਾਈ ਹੈ, ਜਿਸ 'ਤੇ ਚੱਲ ਕੇ ਅੱਜ ਸਾਡਾ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਬੱਚਿਆਂ ਨੂੰ ਹੱਥਾਂ ਵਿੱਚ ਕਲਮ ਉਠਾਉਣ ਦਾ ਸੱਦਾ ਦਿੱਤਾ ਸੀ ਅਤੇ ਪੜ੍ਹਾਈ-ਲਿਖਾਈ ਨਾਲ ਆਪਣੀ ਕਿਸਮਤ ਬਦਲਣ ਦਾ ਰਾਹ ਵਿਖਾਇਆ ਸੀ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਉਨ੍ਹਾਂ ਵੱਲੋਂ ਵਿਖਾਏ ਮਾਰਗ ’ਤੇ ਚੱਲੀਏ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰੀਏ।
ਇਸ ਮੌਕੇ ’ਤੇ ਡਾ. ਸੁਰਿੰਦਰ ਅਜਾਨਤ ਐੱਮ. ਏ. ਪੀ. ਐੱਚ. ਡੀ. ਵੱਲੋਂ ਬਾਬਾ ਸਾਹਿਬ ਦੇ ਜੀਵਨ ਨਾਲ ਸਬੰਧਤ ਅਹਿਮ ਪਹਿਲੂਆਂ ’ਤੇ ਚਾਨਣਾ ਪਾਇਆ ਗਿਆ। ਫੈੱਡਰੇਸ਼ਨ ਆਫ਼ ਅੰਬੇਡਕਰ ਐਂਡ ਬੁਧਿਸਟ ਆਰਗੇਨਾਈਜੇਸ਼ਨ(ਏ. ਐੱਫ਼. ਬੀ. ਓ) ਯੂਕੇ ਦੇ ਪ੍ਰਧਾਨ ਰਾਮਪਾਲ ਰਾਹੀ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਹ ਵੀ ਪੜ੍ਹੋ : ਮਾਂ-ਪੁੱਤ ਪਹਿਲਾਂ ਹੀ ਜੇਲ੍ਹ 'ਚ ਹਨ ਬੰਦ, ਹੁਣ ਦੂਜਾ ਪੁੱਤ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।