ਜਾਖੜ ਨੇ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਜਾ ਕੇ ਪੁੱਛਿਆ ਹਾਲ-ਚਾਲ

10/31/2020 1:46:27 PM

ਜਲੰਧਰ (ਚੋਪੜਾ, ਧਵਨ)— ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਬੀਤੇ ਦਿਨ ਵੈਸਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਦੇ ਬਸਤੀ ਦਾਨਿਸ਼ਮੰਦਾਂ ਸਥਿਤ ਘਰ ਵਿਖੇ ਪਹੁੰਚੇ। ਇਸ ਦੌਰਾਨ ਜਾਖੜ ਨੇ ਪਿਛਲੇ ਦਿਨੀਂ ਵਿਧਾਇਕ ਰਿੰਕੂ ਦੇ ਚੰਡੀਗੜ੍ਹ ਜਾਣ ਦੌਰਾਨ ਨਵਾਂਸ਼ਹਿਰ ਨੇੜੇ ਹੋਏ ਸੜਕ ਹਾਦਸੇ ਨੂੰ ਲੈ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਵਿਧਾਇਕ ਰਿੰਕੂ ਨੇ ਜਾਖੜ ਨੂੰ ਹਾਦਸੇ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਅਤੇ ਆਸ਼ੀਰਵਾਦ ਸਦਕਾ ਉਹ ਬਿਲਕੁਲ ਤੰਦਰੁਸਤ ਹਨ ਪਰ ਉਨ੍ਹਾਂ ਦੇ ਡਰਾਈਵਰ ਅਤੇ ਗੰਨਮੈਨ ਹਾਦਸੇ 'ਚ ਜ਼ਖ਼ਮੀ ਹੋਏ ਹਨ। ਇਸ ਦੌਰਾਨ ਜਾਖੜ, ਵਿਧਾਇਕ ਰਿੰਕੂ ਅਤੇ ਵਿਧਾਇਕ ਰਾਜਿੰਦਰ ਬੇਰੀ ਵਿਚਕਾਰ ਮੌਜੂਦਾ ਸਿਆਸੀ ਹਾਲਾਤ 'ਤੇ ਵੀ ਚਰਚਾ ਹੋਈ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੋਨੂੰ ਢੇਸੀ, ਡਿਪਟੀ ਮੇਅਰ ਹਰਸਿਮਰਨਜੀਤ ਿਸੰਘ ਬੰਟੀ, ਕੌਂਸਲਰ ਓਂਕਾਰ ਰਾਜੀਵ ਟਿੱਕਾ, ਕੌਂਸਲਰ ਤਰਸੇਮ ਲਖੋਤਰਾ, ਅਮਜਦ ਅਲੀ ਖਾਨ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ ਸਬੰਧੀ ਪੇਸ਼ ਕੀਤੇ ਚਲਾਨ 'ਚ ਹੋਏ ਵੱਡੇ ਖੁਲਾਸੇ

shivani attri

This news is Content Editor shivani attri