ਲੰਮਾ ਪਿੰਡ-ਜੰਡੂਸਿੰਘਾ ਫੋਰ-ਲੇਨ ਸੜਕ ਨਿਰਮਾਣ ਪ੍ਰਾਜੈਕਟ ’ਚ ਤੇਜ਼ੀ ਲਿਆਂਦੀ ਜਾਵੇ: ਸੁਸ਼ੀਲ ਰਿੰਕੂ

09/02/2023 1:59:39 PM

ਜਲੰਧਰ (ਚੋਪੜਾ)–ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਕਈ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਵਿਚ ਤੇਜ਼ੀ ਲਿਆਉਣ ਨੂੰ ਕਿਹਾ।

ਸੰਸਦ ਮੈਂਬਰ ਰਿੰਕੂ ਨੇ ਟਰੈਫਿਕ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ 5.6 ਕਿਲੋਮੀਟਰ ਲੰਬੇ ਲੰਮਾ ਪਿੰਡ-ਜੰਡੂਸਿੰਘਾ ਫੋਰ-ਲੇਨ ਸੜਕ ਪ੍ਰਾਜੈਕਟ ਨੂੰ ਤੁਰੰਤ ਸ਼ੁਰੂ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ 27 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਪ੍ਰਾਜੈਕਟ ਨੂੰ ਸੂਬਾ ਸਰਕਾਰ ਅਤੇ ਸਬੰਧਤ ਵਿਭਾਗਾਂ ਵੱਲੋਂ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਾਜੈਕਟ ਸਭ ਤੋਂ ਜ਼ਿਆਦਾ ਭੀੜ-ਭੜੱਕੇ ਵਾਲੇ ਮਾਰਗ ਲਈ ਬਦਲਵੇਂ ਮਾਰਗ ਦੀ ਸਹੂਲਤ ਮੁਹੱਈਆ ਕਰਨ ਤੋਂ ਇਲਾਵਾ ਜਲੰਧਰ ਸ਼ਹਿਰ ਤੋਂ ਆਉਣ-ਜਾਣ ਵਾਲੇ ਟਰੈਫਿਕ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਜਨਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪ੍ਰਾਜੈਕਟ ਸਮੇਂ ’ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਕਰਮਾਂ ਦੀ ਖੇਡ! ਚਾਹੁੰਦਿਆਂ ਵੀ ਦੁਬਈ ਤੋਂ ਪਰਤ ਨਾ ਸਕਿਆ ਨੌਜਵਾਨ, ਹੁਣ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ

ਸੰਸਦ ਮੈਂਬਰ ਰਿੰਕੂ ਨੇ ਪੀ. ਐੱਸ. ਪੀ. ਸੀ. ਐੱਲ. ਵਿਭਾਗ ਦੇ ਅਧਿਕਾਰੀਆਂ ਨੂੰ ਸੜਕ ਤੋਂ ਬਿਜਲੀ ਦੇ ਖੰਭੇ ਤੁਰੰਤ ਹਟਾਉਣ ਨੂੰ ਕਿਹਾ ਤਾਂ ਕਿ ਪ੍ਰਾਜੈਕਟ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਜ਼ਰੂਰੀ ਰਾਸ਼ੀ ਪਹਿਲਾਂ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਟਰਾਂਸਫਰ ਕਰ ਦਿੱਤੀ ਗਈ ਹੈ। ਰਿੰਕੂ ਨੇ ਲੱਧੇਵਾਲੀ ਆਰ. ਓ. ਬੀ. ਪ੍ਰਾਜੈਕਟ, ਆਦਮਪੁਰ ਫਲਾਈਓਵਰ, ਆਦਮਪੁਰ ਸਿਵਲ ਏਅਰਪੋਰਟ, ਕਮਿਊਨਿਟੀ ਹਾਲ ਅਤੇ ਹੋਰ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਯਤਨ ਕਰ ਰਹੀ ਹੈ ਅਤੇ ਇਹ ਪ੍ਰਾਜੈਕਟ ਸ਼ਹਿਰੀ ਵਿਕਾਸ ਦੀ ਪ੍ਰਵਿਰਤੀ ਨੂੰ ਬਦਲਣ ਵਿਚ ਮਦਦ ਕਰਨਗੇ।

ਇਹ ਵੀ ਪੜ੍ਹੋ- ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨੌਜਵਾਨ ਦੀ ਸੱਪ ਦੇ ਡੱਸਣ ਕਾਰਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News