ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ''ਚ ਹੋਈ ਸੁਸ਼ੀਲ ਸ਼ਰਮਾ ਦੀ ਤਾਜਪੋਸ਼ੀ

06/06/2020 10:06:53 AM

ਜਲੰਧਰ (ਕਮਲੇਸ਼)— ਨਗਰ ਨਿਗਮ ਦੇ ਕੌਂਸਲਰ ਅਤੇ ਉੱਪ ਨੇਤਾ ਵਿਰੋਧੀ ਸੁਸ਼ੀਲ ਸ਼ਰਮਾ ਨੇ ਸ਼ੁੱਕਰਵਾਰ ਨੂੰ ਸੂਬਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲਾ ਭਾਜਪਾ ਦੀ ਕੋਰ ਕਮੇਟੀ ਦੀ ਮੌਜੂਦਗੀ 'ਚ ਜ਼ਿਲਾ ਭਾਜਪਾ ਪ੍ਰਧਾਨ ਦਾ ਅਹੁਦਾ ਰਸਮੀ ਤੌਰ 'ਤੇ ਸੰਭਾਲ ਲਿਆ ਹੈ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕਰ ਕੇ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤਾ, ਜਿਸ 'ਚ ਮੁੱਖ ਤੌਰ 'ਤੇ ਹਾਜ਼ਰ ਪ੍ਰਦੇਸ਼ ਮਹਾਮੰਤਰੀ ਭਾਜਪਾ ਅਤੇ ਜ਼ਿਲਾ ਜਲੰਧਰ ਸ਼ਹਿਰੀ ਦੇ ਇੰਚਾਰਜ ਸੁਭਾਸ਼ ਸ਼ਰਮਾ, ਪ੍ਰਦੇਸ਼ ਉੱਪ ਪ੍ਰਧਾਨ ਰਾਕੇਸ਼ ਰਾਠੌਰ, ਸੂਬਾ ਸਕੱਤਰ ਅਨਿਲ ਸੱਚਰ, ਭਾਜਪਾ ਅਨੁਸ਼ਾਸਨਾਤਮਕ ਕਮੇਟੀ ਦੇ ਚੇਅਰਮੈਨ ਵਿਨੋਦ ਸ਼ਰਮਾ, ਭਾਜਪਾ ਜ਼ਿਲਾ ਜਲੰਧਰ ਦੇ ਸਹਾਇਕ ਇੰਚਾਰਜ ਜਵਾਹਰ ਖੁਰਾਣਾ, ਸਾਬਕਾ ਵਿਧਾਇਕ ਅਤੇ ਮੰਤਰੀ ਮਨੋਰੰਜਨ ਕਾਲੀਆ, ਕ੍ਰਿਸ਼ਨ ਦੇਵ ਭੰਡਾਰੀ, ਮਹਿੰਦਰ ਭਗਤ, ਸਾਬਕਾ ਮੇਅਰ ਸੁਨੀਲ ਜੋਤੀ, ਸਾਬਕਾ ਜ਼ਿਲਾ ਪ੍ਰਧਾਨ ਰਮਨ ਪੱਬੀ, ਜ਼ਿਲਾ ਮਹਾਮੰਤਰੀ ਰਾਜੀਵ ਢੀਂਗਰਾ ਸਮੇਤ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਜ਼ਿਲਾ ਜਲੰਧਰ ਪ੍ਰਧਾਨਗੀ ਦੀ ਕੁਰਸੀ 'ਤੇ ਬਿਠਾਇਆ।

ਇਸ ਮੌਕੇ ਭਾਜਪਾ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵ ਨਿਯੁਕਤ ਜ਼ਿਲਾ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਭੀੜ ਨਾ ਹੋਵੇ ਇਸ ਲਈ ਸਾਦੇ ਸਮਾਰੋਹ 'ਚ ਨਵ-ਨਿਯੁਕਤ ਜ਼ਿਲਾ ਪ੍ਰਧਾਨ ਦੀ ਤਾਜਪੋਸ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਜ਼ਿਲਾ ਪ੍ਰਧਾਨ ਸੁਸ਼ੀਲ ਸ਼ਰਮਾ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ ਅਤੇ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।

ਅਜਿਹਾ ਉਨ੍ਹਾਂ ਨੂੰ ਪੂਰਨ ਤੌਰ 'ਤੇ ਵਿਸ਼ਵਾਸ ਹੈ ਕਿਉਂਕਿ ਉਨ੍ਹਾਂ ਨੇ ਸੰਗਠਨ ਦੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦੇ ਹੋਏ ਵੱਖ ਵੱਖ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ ਹੈ ਅਤੇ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਬਾਖੂਬੀ ਨਿਭਾਉਣਗੇ। ਭਾਜਪਾ ਪ੍ਰਦੇਸ਼ ਉਪ ਪ੍ਰਧਾਨ ਰਾਕੇਸ਼ ਰਾਠੌਰ ਅਤੇ ਜ਼ਿਲਾ ਜਲੰਧਰ ਦੇ ਇੰਚਾਰਜ ਸੁਭਾਸ਼ ਸ਼ਰਮਾ ਨੇ ਨਵ ਨਿਯੁਕਤ ਪ੍ਰਧਾਨ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸੁਸ਼ੀਲ ਸ਼ਰਮਾ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦੇ ਹੋਏ ਉਨ੍ਹਾਂ ਨੇ ਆਪਣਾ ਪੂਰਾ ਯੋਗਦਾਨ ਪਾਰਟੀ ਦੇ ਪ੍ਰਤੀ ਦਿੱਤਾ ਹੈ ਅਤੇ ਅੱਗੇ ਵੀ ਉਹ ਇਸੇ ਨੂੰ ਬਾਖੂਬੀ ਨਾਲ ਨਿਭਾਉਣਗੇ।

ਨਵ ਨਿਯੁਕਤ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਭਾਜਪਾ ਪ੍ਰਧਾਨ ਅਤੇ ਸਾਰੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਜਲੰਧਰ 'ਚ ਆਪਣਾ ਝੰਡਾ ਬੁਲੰਦ ਕਰੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦਾ ਬਿਗਲ ਜਾਵੇਗੀ।ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਜਪਾ ਜ਼ਿਲਾ ਜਲੰਧਰ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਭਾਜਪ ਕੋਰ ਗਰੁੱਪ ਦੇ ਸਾਰੇ ਮੈਂਬਰਾਂ ਨੇ ਨਵ ਨਿਯੁਕਤ ਪ੍ਰਧਾਨ ਨੂੰ ਅਹੁਦਾ ਸੰਭਾਲਣ ਸਮੇਂ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।


shivani attri

Content Editor

Related News