ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ

12/16/2019 10:40:21 PM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਦੇ ਅਧੀਨ ਆਉਂਦੇ ਪਿੰਡ ਨੰਗਲ ਖਿਡਾਰੀਆਂ ’ਚ ਸ਼ੱਕੀ ਹਾਲਾਤ ’ਚ 24 ਸਾਲਾ ਪ੍ਰਵੀਣ ਕੁਮਾਰ ਪੁੱਤਰ ਬਲਰਾਮ ਰਾਮ ਦੀ ਮੌਤ ਹੋ ਗਈ। ਸਿਵਲ ਹਸਪਤਾਲ ’ਚ ਮ੍ਰਿਤਕ ਪ੍ਰਵੀਣ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪੇਸ਼ੇ ਵਜੋਂ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਸੌਣ ਚਲਾ ਗਿਆ ਸੀ। ਸਵੇਰੇ ਉਸਦੀ ਹਾਲਤ ਖ਼ਰਾਬ ਵੇਖ ਕੇ ਅਸੀਂ ਉਸਨੂੰ ਇਲਾਜ ਲਈ ਹਸਪਤਾਲ ਲੈ ਕੇ ਪੁੱਜੇ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਚੱਬੇਵਾਲ ਦੀ ਪੁਲਸ ਨੇ ਇਸ ਮਾਮਲੇ ’ਚ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਦੇ ਅਧੀਨ ਕਾਰਵਾਈ ਕਰਕੇ ਪੋਸਟਮਾਰਟਮ ਦੇ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

Bharat Thapa

This news is Content Editor Bharat Thapa