ਸ਼ੱਕੀ ਹਾਲਾਤ ’ਚ ਡਰਾਈਵਰ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

02/04/2021 3:38:17 PM

ਜਲੰਧਰ (ਵਰੁਣ)– ਸੰਜੇ ਗਾਂਧੀ ਨਗਰ ਵਿਚ ਇਕ ਡਰਾਈਵਰ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਿੱਥੇ ਡਰਾਈਵਰ ਰਹਿੰਦਾ ਸੀ, ਉਥੋਂ ਦੇ ਆਸ-ਪਾਸ ਦੇ ਲੋਕਾਂ ਨੂੰ ਉਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ ਪਰ ਲਾਸ਼ ਨੂੰ ਵੇਖ ਕੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਚੌਕੀ ਫੋਕਲ ਪੁਆਇੰਟ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਰਖਵਾ ਦਿੱਤਾ।

ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਮ੍ਰਿਤਕ ਦੀ ਪਛਾਣ ਜੀਵਨ ਕਸ਼ਯਪ ਵਾਸੀ ਸੰਜੇ ਗਾਂਧੀ ਨਗਰ ਵਜੋਂ ਹੋਈ ਹੈ। ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 8.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੰਜੇ ਗਾਂਧੀ ਨਗਰ ਵਿਚ ਇਕ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇਲਾਸ਼ ਨੂੰ ਹੇਠਾਂ ਉਤਾਰਿਆ। ਪੁਲਸ ਦਾ ਕਹਿਣਾ ਹੈ ਕਿ ਮੌਕੇ ਤੋਂ ਉਨ੍ਹਾਂ ਨੂੰ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਆਸ-ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਉਸ ਬਾਰੇ ਜ਼ਿਆਦਾ ਨਹੀਂ ਜਾਣਦੇ ਪਰ ਉਹ ਡਰਾਈਵਰੀ ਦਾ ਕੰਮ ਕਰਦਾ ਸੀ। ਪੁਲਸ ਨੇ ਮ੍ਰਿਤਕ ਦਾ ਮੋਬਾਇਲ ਕਬਜ਼ੇ ਵਿਚ ਲੈ ਲਿਆ ਹੈ, ਜਿਸ ਦੇ ਆਧਾਰ ’ਤੇ ਉਸ ਬਾਰੇ ਸਾਰੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ


shivani attri

Content Editor

Related News