ਸਫ਼ਾਈ ਕਰਮਚਾਰੀਆਂ ਨੇ ਹੜਤਾਲ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਵਿਧਾਇਕ ਨੂੰ ਮੰਗ ਪੱਤਰ

Monday, May 17, 2021 - 04:19 PM (IST)

ਸਫ਼ਾਈ ਕਰਮਚਾਰੀਆਂ ਨੇ ਹੜਤਾਲ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਵਿਧਾਇਕ ਨੂੰ ਮੰਗ ਪੱਤਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪੰਜਾਬ ਕਰਮਚਾਰੀ ਸੰਗਠਨ ਨਗਰ ਪਾਲਿਕਾ ਦੇ ਸੱਦੇ ਅਤੇ ਨਗਰ ਕੌਂਸਲ ਦਫ਼ਤਰ ਟਾਂਡਾ ਵਿੱਚ ਸਫ਼ਾਈ ਕਰਮਚਾਰੀਆਂ ਦੀ ਅੱਜ ਵੀ ਹੜਤਾਲ ਜਾਰੀ ਰਹੀ। ਇਸ ਦੌਰਾਨ ਜਥੇਬੰਦੀ ਦੇ ਸੂਬਾਈ ਆਗੂ ਕੁਲਵੰਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਧਾਨ ਮਾਇਆ, ਤਰਸੇਮ ਲਾਲ, ਭੋਲੀ, ਯਸ਼ਪਾਲ, ਹੀਰਾ ਲਾਲ ਭੱਟੀ ਦੀ ਅਗਵਾਈ ਵਿੱਚ ਇਕੱਠਾ ਹੋਏ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਭੇਟ ਕੀਤਾ। 

ਇਹ ਵੀ ਪੜ੍ਹੋ: ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ

ਇਸ ਦੌਰਾਨ ਕੁਲਵੰਤ ਸਿੰਘ ਸੈਣੀ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਉਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਜਤਾਉਂਦੇ ਹੋਏ ਆਖਿਆ ਕਿ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਕੱਚੇ ਕਾਮੇ ਪੱਕੇ ਕੀਤੇ ਜਾਣ, ਕਰਮਚਾਰੀਆਂ ਦੀ ਘਾਟ ਕਾਰਨ ਘੱਟੋ-ਘੱਟ 50 ਮੁਲਾਜ਼ਮ ਭਰਤੀ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲੀ, ਤਨਖਾਹ ਵਧਾਉਣ ਆਦਿ ਮੰਗਾਂ ਪ੍ਰਤੀ ਸਰਕਾਰ ਸੰਜੀਦਗੀ ਨਹੀਂ ਦਿਖਾ ਰਹੀ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਹੈ। ਇਸ ਮੌਕੇ ਉਨ੍ਹਾਂ ਆਖਿਆ ਆਉਣ ਵਾਲੇ ਦਿਨਾਂ ਵਿੱਚ ਉਹ ਸੰਘਰਸ਼ ਤੇਜ਼ ਕਰਨਗੇ। ਇਸ ਮੌਕੇ ਰਾਕੇਸ਼ ਬਿੱਟੂ, ਮੰਗੂ ਰਾਮ,ਅਨੂ, ਪੂਨਮ, ਰੂਬੀ, ਸੁਖਵਿੰਦਰ ਕੌਰ, ਪੂਜਾ, ਅਜੇ ਕੁਮਾਰ, ਪ੍ਰਦੀਪ ਕੁਮਾਰ, ਪਿੰਕੀ, ਰੀਨਾ, ਅਸ਼ਵਨੀ, ਮਦਨ ਲਾਲ, ਰਮਾ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਸਪਾ ਸੈਂਟਰ 'ਚ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ 'ਚ ਹੌਲੀ-ਹੌਲੀ ਹੋ ਰਹੇ ਨੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News