ਸਫਾਈ ਕਰਮਚਾਰੀਆਂ ਨੇ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Thursday, May 13, 2021 - 11:44 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪੰਜਾਬ ਕਰਮਚਾਰੀ ਸੰਗਠਨ ਨਗਰ ਪਾਲਿਕਾ ਦੇ ਸੱਦੇ ’ਤੇ ਅੱਜ ਨਗਰ ਕੌਂਸਲ ਦਫਤਰ ਟਾਂਡਾ ’ਚ ਸਫਾਈ ਕਰਮਚਾਰੀਆਂ ਨੇ ਹੜਤਾਲ ਕਰਦੇ ਹੋਏ ਆਪਣੀਆਂ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ। ਪ੍ਰਧਾਨ ਮਾਇਆ, ਤਰਸੇਮ ਲਾਲ, ਭੋਲੀ, ਯਸ਼ਪਾਲ ਦੀ ਅਗਵਾਈ ’ਚ ਇਕੱਠੇ ਹੋਏ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਸੂਬਾ ਸਰਕਾਰ ਖਿਲਾਫ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਰਮਚਾਰੀਆਂ ਨੇ ਆਖਿਆ ਕਿ ਠੇਕੇਦਾਰੀ ਸਿਸਟਮ ਖਤਮ ਕਰ ਕੇ ਕੱਚੇ ਕਾਮੇ ਪੱਕੇ ਕੀਤੇ ਜਾਣ, ਕਰਮਚਾਰੀਆਂ ਦੀ ਘਾਟ ਕਾਰਨ ਘੱਟੋ-ਘੱਟ 50 ਮੁਲਾਜ਼ਮ ਭਰਤੀ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲੀ ਆਦਿ ਮੰਗਾਂ ਪ੍ਰਤੀ ਸਰਕਾਰ ਸੰਜੀਦਗੀ ਨਹੀਂ ਦਿਖਾ ਰਹੀ, ਜਿਸ ਕਾਰਨ ਉਨ੍ਹਾਂ ’ਚ ਰੋਸ ਹੈ। ਆਉਣ ਵਾਲੇ ਦਿਨਾਂ ’ਚ ਉਹ ਸੰਘਰਸ਼ ਤੇਜ਼ ਕਰਨਗੇ। ਇਸ ਮੌਕੇ ਮੰਗੂ ਰਾਮ, ਅਨੂ, ਪੂਨਮ, ਰੂਬੀ, ਸੁਖਵਿੰਦਰ ਕੌਰ, ਪੂਜਾ, ਅਜੇ ਕੁਮਾਰ, ਪ੍ਰਦੀਪ ਕੁਮਾਰ, ਪਿੰਕੀ, ਰੀਨਾ, ਅਸ਼ਵਨੀ, ਮਦਨ ਲਾਲ, ਰਮਾ ਆਦਿ ਮੌਜੂਦ ਸਨ।