ਸਵਿੱਫਟ ਕਾਰ ਚਾਲਕ 96 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

Monday, Jul 08, 2024 - 04:40 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਔੜ ਦੀ ਪੁਲਸ ਨੇ ਇਕ ਵਿਅਕਤੀ ਨੂੰ 96 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਅਜੀਤ ਗੜ੍ਹੀ ਤੋਂ ਨਹਿਰ ਦੇ ਨਾਲ ਜਾ ਰਹੀ ਸੀ ਤਾਂ ਰਸਤੇ ’ਚ ਇਕ ਵਿਅਕਤੀ ਸਵਿੱਫਟ ਕਾਰ ਸੜਕ ਵਿਚਕਾਰ ਖੜ੍ਹੀ ਕਰਕੇ ਝਾੜੀਆਂ ’ਚੋਂ ਪੇਟੀਆਂ ਚੁੱਕ ਡਿੱਕੀ ਵਿਚ ਰੱਖ ਰਿਹਾ ਸੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 96 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਕਾਬੂ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਗੜ੍ਹੀ ਅਜੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 8ਵੀਂ, 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News