ਫਾਹ ਲੈ ਕੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

06/27/2019 1:36:41 AM

ਮੇਹਟੀਆਣਾ, (ਸੰਜੀਵ)- ਥਾਣਾ ਮੇਹਟੀਆਣਾ ਅਧੀਨ ਆਉਂਦੇ ਪਿੰਡ ਸਾਹਰੀ ਵਿਖੇ ਇਕ ਵਿਅਕਤੀ ਵੱਲੋਂ ਚੁੰਨੀ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਸਾਹਰੀ ਦੇ ਵਾਸੀ ਜਤਿੰਦਰ ਕੁਮਾਰ (35) ਪੁੱਤਰ ਬਲਰਾਮ ਕੁਮਾਰ ਨੇ ਘਰ ’ਚ ਲੱਗੀ ਗਰਿੱਲ ਨਾਲ ਚੁੰਨੀ ਬੰਨ੍ਹ ਕੇ ਫਾਹ ਲੈ ਲਿਆ। ਥਾਣਾ ਮੇਹਟੀਆਣਾ ਦੀ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਦਾ ਵਿਆਹ 2012 ਵਿਚ ਹੋਇਆ ਸੀ ਅਤੇ ਜਤਿੰਦਰ ਕੁਮਾਰ ਕੁੱਝ ਸਮੇਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਧਾਰਾ 174 ਤਹਿਤ ਲੋਡ਼ੀਂਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਬੇਟੀਆਂ ਛੱਡ ਗਿਆ ਹੈ।


Bharat Thapa

Content Editor

Related News