ਤਲਵਾੜਾ ਪੁਲਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ

Saturday, Jun 27, 2026 - 03:11 PM (IST)

ਤਲਵਾੜਾ ਪੁਲਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ

ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜੱਗਾ ਰਾਮ ਆਪਣੀ ਪੁਲਸ ਪਾਰਟੀ ਨਾਲ ਸ਼ੱਕੀ ਅਨਸਰਾਂ ਦੀ ਭਾਲ ਅਤੇ ਚੈਕਿੰਗ ਲਈ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਟੀਮ ਸਾਂਡਪੁਰ ਮੋੜ ਨੇੜੇ ਪੁੱਜੀ ਤਾਂ ਸਾਹਮਣੇ ਸਾਂਡਪੁਰ ਵਾਲੇ ਪਾਸਿਓਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਸ਼ੱਕ ਪੈਣ 'ਤੇ ਪੁਲਸ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। 

ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਰੋਹਿਤ ਸਿੰਘ ਉਰਫ਼ ਰੋਤੂ ਪੁੱਤਰ ਬਲਵੀਰ ਸਿੰਘ, ਵਾਸੀ ਪਿੰਡ ਤੁਹਾਰੜ, ਡਾਕਖਾਨਾ ਹਟਲੀ, ਥਾਣਾ ਫਤਿਹਪੁਰ ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ ਵਜੋਂ ਦੱਸੀ। ਪੁਲਸ ਦੀ ਸਖ਼ਤੀ ਅੱਗੇ ਰੋਹਿਤ ਸਿੰਘ ਉਰਫ਼ ਰੋਤੂ ਨੇ ਕਬੂਲ ਕੀਤਾ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਆਪਣੀ ਤਲਬ ਪੂਰੀ ਕਰਨ ਲਈ ਰੋਜ਼ਾਨਾ ਨਸ਼ਾ ਕਰਦਾ ਹੈ।

ਇਹ ਵੀ ਪੜ੍ਹੋ: ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ

ਉਸ ਨੇ ਮੰਨਿਆ ਕਿ ਅੱਜ ਵੀ ਉਸ ਕੋਲ ਥੋੜ੍ਹੀ ਮਾਤਰਾ ਵਿੱਚ 'ਚਿੱਟਾ' ਸੀ, ਜਿਸ ਦਾ ਉਸ ਨੇ ਕੁਝ ਦੇਰ ਪਹਿਲਾਂ ਹੀ ਸੇਵਨ ਕੀਤਾ ਹੈ। ਉਸ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਜ਼ਮੀਨ 'ਤੇ ਪਏ ਘਾਹ-ਫੂਸ ਵਿੱਚੋਂ ਨਸ਼ਾ ਕਰਨ ਲਈ ਵਰਤਿਆ ਗਿਆ 1 ਲਾਈਟਰ, ਸਿਲਵਰ ਪੇਪਰ ਦਾ ਟੁਕੜਾ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਇਸ ਮਾਮਲੇ ਵਿੱਚ ਤਲਵਾੜਾ ਪੁਲਸ ਨੇ ਰੋਹਿਤ ਸਿੰਘ ਉਰਫ਼ ਰੋਤੂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News