ਤਲਵਾੜਾ ਪੁਲਸ ਵੱਲੋਂ NDPS ਐਕਟ ਤਹਿਤ ਇਕ ਵਿਅਕਤੀ ਕਾਬੂ

Sunday, Nov 02, 2025 - 06:49 PM (IST)

ਤਲਵਾੜਾ ਪੁਲਸ ਵੱਲੋਂ NDPS ਐਕਟ ਤਹਿਤ ਇਕ ਵਿਅਕਤੀ ਕਾਬੂ

ਤਲਵਾੜਾ (ਹਰਵਿੰਦਰ ਜੋਸ਼ੀ)- 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਤਲਵਾੜਾ ਪੁਲਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦਸਿਆ ਹੈ ਕਿ ਤਲਵਾੜਾ ਪੁਲਸ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਆਪਣੀ ਪੁਲਸ ਪਾਰਟੀ ਦੇ ਨਾਲ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਗਸ਼ਤ ਬਾ ਚੈਕਿੰਗ ਲਈ ਤਲਵਾੜਾ ਤੋਂ ਅੱਡਾ ਝੀਰ ਦਾ ਖੂਹ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਸ ਪਾਰਟੀ ਗਸਤ ਕਰਦੀ ਹੋਈ ਟੀ-ਪੁਆਇੰਟ ਅੱਡਾ ਝੀਰ ਦਾ ਖੂਹ ਪੁੱਜੀ ਤਾਂ ਸ਼ੱਕ ਪੈਣ 'ਤੇ ਇਕ ਵਿਅਕਤੀ ਨੂੰ ਚੈਕ ਕੀਤਾ।

ਇਹ ਵੀ ਪੜ੍ਹੋ: ਕੇਂਦਰ ਵੱਲੋਂ PU ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ 'ਤੇ ਮੰਤਰੀ ਖੁੱਡੀਆਂ ਦਾ ਵੱਡਾ ਬਿਆਨ

ਵਿਅਕਤੀ ਦੀ ਪਛਾਣ ਗੌਰਵ ਸਿੰਘ ਉਰਫ਼ ਗੋਰੂ ਪੁੱਤਰ ਤਰਸੇਮ ਸਿੰਘ ਵਾਸੀ ਤਰਿਆੜ ਥਾਣਾ ਨੂਰਪੁਰ ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਵੱਜੋਂ ਹੋਈ ਹੈ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ  5 ਨਸ਼ੀਲੇ ਟੀਕੇ ਬਿਨਾਂ ਮਾਰਕਾ ਬਰਾਮਦ ਕਰਕੇ ਤਲਵਾੜਾ ਪੁਲਸ ਸਟੇਸ਼ਨ ਵਿਖੇ ਗੌਰਵ ਸਿੰਘ ਉਰਫ਼ ਗੋਰੂ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ । ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਬਾਰੇ ਪਤਾ ਜਾਵੇਗਾ।

ਇਹ ਵੀ ਪੜ੍ਹੋ: ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼ ਉਡਾਉਣ ਵਾਲੀ ਵੀਡੀਓ ਆਈ ਸਾਹਮਣੇ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News