ਖੇਤੀ ਕਾਨੂੰਨਾਂ ਦੇ ਵਿਰੋਧ ’ਚ ਟਾਂਡਾ ਵਿਖੇ ਸਾੜੇ ਭਾਜਪਾ ਆਗੂਆਂ ਦੇ ਪੁਤਲੇ

01/07/2021 6:00:46 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ, ਜਸਵਿੰਦਰ) - ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਸਰਕਾਰੀ ਹਸਪਤਾਲ ਟਾਂਡਾ ਵਿਖੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਗਏ। ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਤੀਕਸ਼ਣ ਸੂਦ, ਹਰਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਛੀਨਾ  ਅਤੇ ਇਕਬਾਲ ਸਿੰਘ ਲਾਲਪੁਰਾ ਦੇ ਪੁਤਲੇ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਇਸ ਮੌਕੇ ਬੋਲਦਿਆਂ ਮਾਸਟਰ ਕੁਲਦੀਪ ਸਿੰਘ ਮਸੀਤੀ ਅਤੇ ਸੰਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਅੰਨ੍ਹੀ-ਬੋਲੀ ਹੋਈ ਭਾਜਪਾ ਸਰਕਾਰ ਨੂੰ ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਕਿਸਾਨਾਂ ਦੀ ਆਵਾਜ਼ ਸੁਣਾਈ ਨਹੀਂ ਦੇ ਰਹੀ। ਉਨ੍ਹਾਂ ਇਸ ਮੌਕੇ ਪੰਜਾਬ ਦੇ ਭਾਜਪਾ ਆਗੂਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਲੀਡਰਾਂ ਨੇ ਹੁਣ ਤਕ ਕੇਂਦਰ ਸਰਕਾਰ ਤੱਕ ਕਿਸਾਨ ਦੀ ਗੱਲ ਸਹੀ ਤਰੀਕੇ ਨਾਲ ਨਹੀਂ ਪਹੁੰਚਾਈ ਅਤੇ ਨਾ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕੋਈ ਕੋਸ਼ਿਸ਼ ਕੀਤੀ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਲੀਡਰਾਂ ਨੂੰ ਜਨਤਾ ਦੇ ਹੋਰ ਤਿੱਖੇ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸੰਦੀਪ ਸਿੰਘ ਖ਼ਾਲਸਾ, ਨਰੰਜਨ ਸਿੰਘ ਝਾਵਾਂ, ਰਣਜੀਤ ਸਿੰਘ ਝਾਵਾਂ, ਗੁਰਵਤਨ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ ਢੱਟ, ਸੁਖਦੇਵ ਸਿੰਘ ਚੌਲਾਂਗ, ਸੁਰਿੰਦਰ ਸਿੰਘ ਖਾਲਸਾ, ਮਾਸਟਰ ਦਵਿੰਦਰ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ


rajwinder kaur

Content Editor

Related News