ਮੰਗਾਂ ਨੂੰ ਲੈ ਕੇ ਬਿਜਲੀ ਕਰਮਚਾਰੀਆਂ ਨੇ ਟਾਂਡਾ ’ਚ ਕੀਤਾ ਅਰਥੀ ਫੂਕ ਮੁਜਾਹਰਾ

12/19/2019 2:12:03 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ ) - ਸਹਾਇਕ ਕਾਰਜਕਾਰੀ ਇੰਜੀਨੀਅਰ ਸ਼ਹਿਰੀ ਮੰਡਲ ਟਾਂਡਾ ਅਤੇ ਸਬ ਅਰਬਨ ਉੱਪ ਮੰਡਲ ਟਾਂਡਾ ਨਾਲ ਜੁੜੇ ਬਿਜਲੀ ਕਰਮਚਾਰੀਆਂ ਨੇ ਜੁਆਇੰਟ ਫੋਰਮ ਦੇ ਸੱਦੇ ’ਤੇ ਅੱਜ ਸਰਕਾਰ ਮੈਨਜਮੈਂਟ ਅਤੇ ਸਰਕਾਰ ਖਿਲਾਫ਼ ਅਰਥੀ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਮੁਲਾਜ਼ਮਾਂ ਨੇ ਇਹ ਮੁਜ਼ਾਹਰਾ ਤਨਖਾਹ ਲੇਟ ਮਿਲਣ, 32 ਸਾਲਾ ਸਕੇਲ ਨਾ ਦੇਣ, ਕੱਚੇ ਕਾਮਿਆਂ ਨੂੰ ਪੱਕਾ ਨਾ ਕਰਨ, ਮ੍ਰਿਤਿਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਨਾ ਦੇਣ, ਠੇਕੇਦਾਰੀ ਸਿਸਟਮ ਬੰਦ ਕਰਨ ਦੇ ਵਿਰੋਧ ’ਚ ਕੀਤਾ ਹੈ। ਡਵੀਜ਼ਨ ਪ੍ਰਧਾਨ ਟੀ. ਐੱਸ. ਯੂ. ਦਿਲਬਰ ਸਿੰਘ ਦੀ ਅਗਵਾਈ ’ਚ ਮੁਲਾਜ਼ਮਾਂ ਨੇ ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਮੰਨੇ ਨਾ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। 

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੇ ਕਿਹਾ ਕਿ ਮਹਿਕਮੇ ਕੋਲ ਮੁਲਾਜ਼ਮਾਂ ਦੀ ਘੱਟ ਗਿਣਤੀ ਹੈ, ਜਿਸ ਦੇ ਬਾਵਜੂਦ ਮੁਲਾਜ਼ਮਾਂ ਨੇ ਦਿਨ-ਰਾਤ ਇਕ ਕਰਕੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦਿੱਤੀ ਹੈ। ਬਿਜਲੀ  ਬੋਰਡ ਦੀ ਮੈਨੇਜਮੈਂਟ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਮੁਲਾਜ਼ਮਾਂ ਵਰਗ ਦਾ ਘਾਣ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਖਜ਼ਾਨਾ ਖਾਲੀ ਦੀ ਦੁਹਾਈ ਦੇ ਕੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਸ ਮੌਕੇ ਜਰਨੈਲ ਸਿੰਘ ਜੇ.ਈ., ਰਾਜ ਕੁਮਾਰ, ਦਲਜਿੰਦਰ ਸਿੰਘ, ਸਤਨਾਮ ਸਿੰਘ, ਮਲਵਿੰਦਰ ਸਿੰਘ, ਬਲਵਿੰਦਰ ਸਿੰਘ, ਅਰਮਿੰਦਰ ਸਿੰਘ ਆਦਿ ਮੌਜੂਦ ਸਨ ।

rajwinder kaur

This news is Content Editor rajwinder kaur