ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਖ-ਵੱਖ ਪਿੰਡਾਂ ’ਚ ਫੂਕੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ

06/11/2020 4:03:56 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿੱਚ  ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕੇ ਗਏ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਿੰਡ ਟਾਹਲੀ ਅਤੇ ਫੱਤਾ ਕੁੱਲਾ ਵਿੱਚ ਇਕੱਠੇ ਹੋਏ ਜਥੇਬੰਦੀ ਦੇ ਕਾਰਕੁੰਨਾਂ ਨੇ  ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਰਾਰ ਦਿੰਦੇ ਰੋਹ ਭਰੀ ਨਾਅਰੇਬਾਜ਼ੀ ਕੀਤੀ ਅਤੇ ਦੋਨਾਂ ਸਰਕਾਰਾਂ ਦੇ ਪੁਤਲੇ ਫ਼ੂਕੇ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਕੁਲਦੀਪ ਸਿੰਘ ਬੇਗੋਵਾਲ, ਸਰਵਣ ਸਿੰਘ ਟਾਹਲੀ ਨੇ ਆਖਿਆ ਕਿ ਕੋਰੋਨਾ  ਵਾਇਰਸ ਦੀ ਆੜ ਵਿੱਚ ਸੂਬਾ ਅਤੇ ਕੇਂਦਰ ਸਰਕਾਰ ਖੇਤੀ ਅਤੇ ਬਿਜਲੀ ਸੈਕਟਰ ਦਾ ਨਿੱਜੀਕਰਨ ਕਰਨ ਜਾ ਰਹੀ ਹੈ, ਜਿਸ ਨਾਲ ਕਿਸਾਨ ਮਜ਼ਦੂਰ ਅਤੇ ਛੋਟੇ ਦੁਕਾਨਦਾਰ ਕੰਮਕਾਰ ਤੋਂ ਵਿਹਲੇ ਹੋ ਜਾਣਗੇ ਅਤੇ ਬਿਜਲੀ ਵੀ ਬਹੁਤ ਮਹਿੰਗੀ ਹੋ ਜਾਵੇਗੀ। ਉਨ੍ਹਾਂ ਨੂੰ ਡਰ ਹੈ ਕਿ ਗਰੀਬ ਮਜ਼ਦੂਰਾਂ ਨੂੰ ਮਿਲਣ ਵਾਲੀ 200 ਯੂਨਿਟ ਦੀ ਸਬਸਿਡੀ ਵੀ ਖਤਮ ਹੋ ਜਾਵੇਗੀ।

ਪੜ੍ਹੋ ਇਹ ਵੀ - ਇਹ ਯੋਗ-ਆਸਣ ਕਰਨ ਨਾਲ ਦੂਰ ਹੁੰਦੀਆਂ ਹਨ ਭਿਆਨਕ ਬੀਮਾਰੀਆਂ

ਪੜ੍ਹੋ ਇਹ ਵੀ - ਤਾਲਾਬੰਦੀ ਹਟਣ ਤੋਂ ਬਾਅਦ ਚੀਨੀ ਵਿਦਿਆਰਥੀਆਂ ’ਚ ਵੱਧ ਰਹੇ ਨੇ ਖੁਦਕੁਸ਼ੀ ਕਰਨ ਦੇ ਕੇਸ (ਵੀਡੀਓ)

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲਗਭਗ 15 ਲੱਖ ਬਿਜਲੀ ਕਰਮਚਾਰੀਆਂ ਦੇ ਰੁਜ਼ਗਾਰ ਉੱਤੇ ਤਲਵਾਰ ਲਟਕ ਜਾਵੇਗੀ ਅਤੇ ਵੱਡੇ ਪੱਧਰ ਤੇ ਲੋਕ ਬੇਰੁਜ਼ਗਾਰ ਹੋ ਜਾਣਗੇ। ਇਸ ਮੌਕੇ ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਉਹ ਪਹਿਲਾਂ ਤੋਂ ਹੀ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਕਿਸਾਨ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰੇ ਨਾ ਕਿ ਉਨ੍ਹਾਂ ਨੂੰ ਤੰਗ ਕਰਨ ਦੇ ਮਨਸੂਬੇ ਘੜੇ। ਉਨ੍ਹਾਂ ਇਸ ਮੌਕੇ ਬੰਜਰ ਤੋੜ ਆਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀ ਪੈਰਵਾਈ ਕਰਦੇ ਹੋਏ ਅਬਾਦਕਾਰ ਕਿਸਾਨਾਂ ਦੇ ਉਜਾੜੇ ਨੂੰ ਬੰਦ ਕਰਨ ਲਈ ਕਿਹਾ। ਇਸ ਦੌਰਾਨ ਕਸ਼ਮੀਰ ਸਿੰਘ ਗਿੱਲ, ਗੁਰਜੀਤ ਸਿੰਘ ਵਲਟੋਹਾ, ਕਾਲਾ ਸਿੰਘ, ਦੀਦਾਰ ਸਿੰਘ, ਜਸਵਿੰਦਰ ਸਿੰਘ,ਡਾ ਸਵਿੰਦਰ ਸਿੰਘ,ਰਸ਼ਪਾਲ ਸਿੰਘ, ਸੁਖਦੇਵ ਸਿੰਘ ਬਿੱਲਾ, ਕਿਸ਼ਨ ਸਿੰਘ, ਸਰੂਪ ਸਿੰਘ, ਸੋਹਣ ਲਾਲ, ਕਾਲੂ, ਦਿਲਰਾਜ ਸਿੰਘ, ਬਿੱਲਾ, ਰਾਣੀ ਆਦਿ ਮੌਜੂਦ ਸਨ। 

ਪੜ੍ਹੋ ਇਹ ਵੀ - ਕਹਾਣੀ : ‘ਗਲਤਫਹਿਮੀ’, ਜਿਸ ਨਾਲ ਉਜੜੇ ਦੋ ਹੱਸਦੇ ਵੱਸਦੇ ਘਰ

ਪੜ੍ਹੋ ਇਹ ਵੀ - ਪਿਛਲੇ ਇੱਕ ਮਹੀਨੇ ‘ਚ ਪੰਜਾਬ ‘ਚ ਵਿਕੀ 700 ਕਰੋੜ ਦੀ ਸ਼ਰਾਬ (ਵੀਡੀਓ)


rajwinder kaur

Content Editor

Related News