ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, 1 ਜਖ਼ਮੀ

11/22/2019 12:12:09 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਖੁੱਡਾ ਖੁਣਖੁਣ ਕਲਾ ਰੋਡ ’ਤੇ ਬੀਤੀ ਸ਼ਾਮ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਜਖ਼ਮੀ ਹੋ ਗਿਆ | ਮਿ੍ਰਤਕ ਦੀ ਪਛਾਣ ਸੌਰਵ ਸਿੰਘ ਪੁੱਤਰ ਸਰਵਣ ਸਿੰਘ ਨਿਵਾਸੀ ਦੁੱਗਲ ਦਵਾਖਰੀ ਅਤੇ ਜ਼ਖਮੀ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੰਗੀ  ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ, ਜਦੋ ਦਸੂਹਾ ਵਿਖੇ ਇਲੈਕਟ੍ਰੋਨਿਕਸ ਦੀ ਦੁਕਾਨ ’ਤੇ ਫੀਲਡ ਦਾ ਕੰਮ ਕਰਨ ਵਾਲੇ ਸੌਰਵ ਅਤੇ ਗੋਪੀ ਆਪਣੇ ਬੁਲਟ ਮੋਟਰਸਾਈਕਲ ’ਤੇ ਕਿਤੇ ਜਾ ਰਹੇ ਸਨ। ਟਿੱਲੂਵਾਲ ਮੋੜ ਨੇੜੇ ਮੋਟਰਸਾਈਕਲ ਸਵਾਰ ਉਕਤ ਨੌਜਵਾਨ ਰੇਹੜੀ ਵਾਲੇ ਦੀ ਲਾਪਰਵਾਹੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ। 

PunjabKesari

ਮੌਕੇ ’ਤੇ ਮੌਜੂਦ ਲੋਕਾਂ ਨੇ ਜਖ਼ਮੀ ਹਾਲਤ ’ਚ ਸੌਰਵ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ, ਜਦਕਿ ਗੋਪੀ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਤੋਂ ਮੁੱਢਲੀ ਡਾਕਟਰੀ ਮਦਦ ਦੇਣ ਉਪਰੰਤ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਘਟਨਾ ਸਥਾਨ ’ਤੇ ਪੁੱਜੇ ਟਾਂਡਾ ਪੁਲਸ ਦੇ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੋਟਰਸਾਈਕਲ ਰੇਹੜੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ, ਉਸ ਦੇ ਰੇਹੜੇ ਨੂੰ ਕਬਜ਼ੇ ’ਚ ਲੈ ਲਿਆ। 


rajwinder kaur

Content Editor

Related News