ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਟਾਂਡਾ ਦੇ ਪਿੰਡ ਸ਼ਹਿਬਾਜਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

05/13/2021 4:52:55 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ. ਆਰ. ਪੀ. ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਸੂਹਾ ਦੇ ਪਿੰਡ ਸ਼ਹਿਬਾਜਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।

 

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ’ਚ ਫੇਰਬਦਲ ਦੀਆਂ ਚਰਚਾਵਾਂ ਦਰਮਿਆਨ ਮੌਜੂਦਾ ਮੰਤਰੀਆਂ ’ਚ ਮਚੀ ਤੜਥੱਲੀ

ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪਾਜ਼ੇਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸ਼ਹਿਬਾਜਪੁਰ ਦੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ  ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬਾਰਡਰ ’ਤੇ ਸਖ਼ਤੀ : ਜਲੰਧਰ-ਦਿੱਲੀ ਲਈ ਬੱਸਾਂ ਦੀ ਸਰਵਿਸ ’ਤੇ ਲੱਗੀ ਰੋਕ, ਜਾਣੋ ਕਿਉਂ


shivani attri

Content Editor

Related News