ਟਾਂਡਾ ਇਲਾਕੇ 'ਚ ਪਹੁੰਚਣ ਤੇ ਯਾਤਰਾ ਜਥੇ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਸੁਵਾਗਤ
Saturday, Mar 02, 2024 - 04:07 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)-ਪਿੰਡ ਖਡਿਆਲਾ ਸੈਣੀਆਂ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਦੇ ਦਰਸ਼ਨ ਦੀਦਾਰੇ ਕਰਨ ਵਾਸਤੇ ਆਰੰਭ ਹੋਈ ਇਤਿਹਾਸਿਕ ਸਲਾਨਾ ਪੈਦਲ ਸੰਗ ਯਾਤਰਾ ਬੀਤੀ ਰਾਤ ਟਾਂਡਾ ਦੇ ਪਿੰਡ ਕੋਟਲੀ ਜੰਡ ਤੋਂ ਪਹਿਲੀ ਰਾਤਰੀ ਦਾ ਵਿਸ਼ਰਾਮ ਕਰਨ ਅੱਜ ਸਵੇਰੇ ਅੰਮ੍ਰਿਤ ਵੇਲੇ 4 ਵਜੇ ਅਗਲੇ ਪੜਾਅ ਲਈ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿੱਚ ਰਵਾਨਾ ਹੋਈ।
ਜਿੱਥੇ ਬੀਤੀ ਰਾਤ ਸਮੂਹ ਸੰਗਤਾਂ ਨੇ ਟਾਂਡਾ ਇਲਾਕੇ ਵਿੱਚ ਪਹੁੰਚਣ ਤੇ ਸਲਾਨਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ। ਉੱਥੇ ਹੀ ਸੰਗਤਾਂ ਦੀ ਸੇਵਾ ਵਾਸਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾ ਕੇ ਆਪਣੀ ਸੇਵਾ ਭਾਵਨਾ ਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸਲਾਨਾ ਪੈਦਲ ਸੰਤ ਯਾਤਰਾ ਦਾ ਟਾਂਡਾ ਪਹੁੰਚਣ ਤੇ ਸੰਤ ਬਾਬਾ ਸੁਖਦੇਵ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ, ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਕੈਬਨਟ ਮੰਤਰੀ ਸੰਗਤ ਸਿੰਘ ਗਿਲਜੀਆਂ, ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਗਿੱਲਜੀਆਂ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ ਸੰਯੁਕਤ ਪਾਰਟੀ ਦੇ ਆਗੂ ਮਨਜੀਤ ਸਿੰਘ ਦਸੂਹਾ, ਚੇਅਰਮੈਨ ਹਰਮੀਤ ਸਿੰਘ ਔਲਖ, ਡਾ. ਲਵਪ੍ਰੀਤ ਸਿੰਘ ਪਾਵਲਾ, ਡਾਕਟਰ ਕੇਵਲ ਸਿੰਘ ਕਾਜਲ, ਯੂਥ ਆਗੂ ਸਰਬਜੀਤ ਸਿੰਘ ਮੋਮੀ, ਗੁਰਦੁਆਰਾ ਪੁਲ ਪੁਖਤਾ ਸਾਹਿਬ ਦੇ ਸਮੂਹ ਸੇਵਾਦਾਰਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਜਥਾ ਯਾਤਰਾ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਰਣਧੀਰ ਸਿੰਘ ਨੂੰ ਸਿਰ ਪਾਓ ਭੇਂਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਉਧਰ ਦੂਸਰੇ ਪਾਸੇ ਡੀਐੱਸ ਪੀ ਸਾਹਿਬ ਡੀਜਲ ਟਾਂਡਾ ਹਰਜੀਤ ਸਿੰਘ ਰੰਧਾਵਾ, ਐੱਸ.ਐੱਚ.ਓ ਟਾਂਡਾ ਕਮਲ ਕੁਮਾਰ ਦੀ ਨਿਗਰਾਨੀ ਹੇਠ ਯਾਤਰਾ ਜਥੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਗ੍ਹਾ ਤੇ ਪੁਲਸ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਸੀ ਅਤੇ ਯਾਤਰਾ ਜਥੇ ਨਾਲ ਵੀ ਵਿਸ਼ੇਸ਼ ਸੁਰੱਖਿਆ ਟੀਮ ਚੱਲ ਰਹੀ ਸੀ ਹਾਲਾਂਕਿ ਮੌਸਮ ਰਾਤ ਕੁਝ ਖਰਾਬ ਹੋਇਆ ਪ੍ਰੰਤੂ ਸੰਗਤ ਨੇ ਬਾਰਿਸ਼ ਹਵਾ ਤੇ ਠੰਡ ਦੀ ਪਰਵਾਹ ਨਾ ਕਰਦੇ ਹੋਏ ਯਾਤਰਾ ਜਥੇ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਸਾਹਿਬ ਜੀ ਦੀਆਂ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਇਹ ਯਾਤਰਾ ਜਥਾ ਅੱਜ ਬਿਆਸ ਦਰਿਆ ਪਾਰ ਕਰਕੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ ਤੇ ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਦੂਸਰੀ ਰਾਤਰੀ ਦਾ ਵਿਸ਼ਰਾਮ ਕਰੇਗੀ।