ਟਾਂਡਾ ''ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
Thursday, Jul 30, 2026 - 02:39 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਪੰਜਾਬ ਪੁਲਸ ਵੱਲੋਂ ਬਰਨਾਲਾ ਵਿਚ ਸਫ਼ਾਈ ਸੇਵਕਾਂ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਪੰਜਾਬ ਬੰਦ ਦਾ ਅਸਰ ਟਾਂਡਾ ਵਿਚ ਵੀ ਵੇਖਣ ਨੂੰ ਮਿਲਿਆ। ਟਾਂਡਾ ਮੁਕੰਮਲ ਤੌਰ 'ਤੇ ਬੰਦ ਰਿਹਾ।
ਇਸ ਮੌਕੇ ਸਫ਼ਾਈ ਯੂਨੀਅਨ ਦੇ ਨੁਮਾਇੰਦਿਆਂ ਨੇ ਜਿੱਥੇ ਪੰਜਾਬ ਸਰਕਾਰ ਪਾਸੋਂ ਬਰਨਾਲਾ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਉਥੇ ਹੀ ਬਿਨਾਂ ਸ਼ਰਤ ਸਫ਼ਾਈ ਕਰਮਚਾਰੀਆਂ ਦੀਆਂ ਹੱਥੀ ਮੰਗਾਂ ਮੰਨਣ ਲਈ ਵੀ ਕਿਹਾ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਸਰਕਾਰ ਖ਼ਿਲਾਫ਼ ਰੋਸ ਵੀ ਜ਼ਾਹਰ ਵੀ ਕੀਤਾ।

ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
